ਲੋਕ ਸਭਾ ਚੋਣਾਂ 2024 ਦੇ ਉਮੀਦਵਾਰਾਂ ਦਾ ਜਲਦ ਕੀਤਾ ਜਾਵੇਗਾ ਐਲਾਨ : ਸੁਖਬੀਰ ਬਾਦਲ

03/28/2024 4:23:42 PM

ਬੁਢਲਾਡਾ (ਬਾਂਸਲ) - ਪੰਜਾਬ ਪੰਜਾਬੀਅਤ ਨੂੰ ਬਚਾਉਣਾ ਹੈ, ਜਿਸ ਨਾਲ ਸਾਡਾ ਅੰਨਦਾਤਾ ਕਿਸਾਨ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕਦਾ ਹੈ। ਇਹ ਸ਼ਬਦ ਅੱਜ ਇੱਥੇ ਯਾਤਰਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਹੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਤੇ ਕਾਂਗਰਸ ਪੰਜਾਬ ਨੂੰ ਬਰਬਾਦ ਕਰਨ 'ਤੇ ਤੁਲੀਆਂ ਹੋਈਆਂ ਹਨ। ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਵਿਚ ਹੀ ਪੰਜਾਬ ਸੁਰੱਖਿਅਤ ਹੈ।

ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ

ਬਾਦਲ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ 13 ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗਾ। ਉਮੀਦਵਾਰਾਂ ਦੀ ਸਹਿਮਤੀ ਬਣ ਚੁੱਕੀ ਹੈ ਜਲਦ ਹੀ ਆਉਣ ਵਾਲੇ ਦਿਨਾਂ 'ਚ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੰਸਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਯੋਜਨਾਵਾਂ ਨੂੰ ਲੋਕਾਂ ਤਕ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਦਾ ਵਰਕਰ ਖੁਦ ਅੱਗੇ ਆ ਕੇ ਲੜੇ।

ਇਹ ਵੀ ਪੜ੍ਹੋ - SBI ਦੇ ਕਰੋੜਾਂ ਗਾਹਕਾਂ ਨੂੰ ਲੱਗੇਗਾ ਝਟਕਾ, 1 ਅਪ੍ਰੈਲ ਤੋਂ ਵੱਧ ਜਾਣਗੇ ਡੈਬਿਟ ਕਾਰਡ ਦੇ ਖ਼ਰਚੇ

ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹਿੱਤਾਂ ਦੀ ਰਾਖੀ ਖਾਤਰ ਲੜ ਰਿਹਾ ਹੈ। ਸਾਡਾ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨਾਲ ਮੁਕਾਬਲਾ ਹੈ, ਜਿਨ੍ਹਾਂ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ।ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ, ਸੰਘਰਸ਼ਾਂ ’ਚੋਂ ਨਿਕਲੀ ਖੇਤਰੀ ਪੰਜਾਬ ਦੀ ਪਾਰਟੀ ਹੈ, ਜਿਸ ਨੇ ਪੰਜਾਬ ਦੇ ਹਿੱਤ ਅੱਗੇ ਰੱਖੇ ਅਤੇ ਕਦੇ ਉਨ੍ਹਾਂ ਨੂੰ ਨਹੀਂ ਵਿਸਾਰਿਆ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਨੇ ਪੰਜਾਬ ਅੰਦਰ 10 ਸਾਲ ਰਾਜ ਕਰ ਕੇ ਅਕਾਲੀ ਦਲ ਨੇ ਸੂਬੇ ਨੂੰ ਜੋ ਤਰੱਕੀ ਅਤੇ ਵਿਕਾਸ ਦਿੱਤਾ ਹੈ। ਉਹ ਅੱਜ ਵੀ ਦੇਖਣਯੋਗ ਹੈ। ਇਸ ਮੌਕੇ ਕੌਰ ਕਮੇਟੀ ਮੈਂਬਰ ਠੇਕੇਦਾਰ ਗੁਰਪਾਲ ਸਿੰਘ, ਡਾ. ਨਿਸ਼ਾਨ ਸਿੰਘ, ਬੱਲਮ ਸਿੰਘ ਕਲੀਪੁਰ, ਹਰਮੇਲ ਸਿੰਘ ਕਲੀਪੁਰ, ਅਮਰਜੀਤ ਸਿੰਘ ਕੁਲਾਣਾ ਆਦਿ ਵੱਡੀ ਗਿਣਤੀ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News