ਕੈਪਟਨ ਸਰਕਾਰ ਨੇ ਕਿਸਾਨ ਵਿਰੋਧੀ ਬਿੱਲ ਰੱਦ ਕਰਕੇ ਇਤਿਹਾਸਕ ਕਦਮ ਚੁੱਕਿਆ: ਬਾਂਸਲ

10/21/2020 2:15:57 PM

ਸ਼ੇਰਪੁਰ(ਅਨੀਸ਼ ਗਰਗ): ਪੰਜਾਬ ਦੇ ਕਿਸਾਨੀ ਦੇ ਰਾਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨ ਪੱਖੀ ਇਤਿਹਾਸਕ ਫੈਸਲੇ ਲੈਣ ਲਈ ਅਸੀਂ ਸਾਰੇ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਅੱਜ ਵਿਧਾਨ ਸਭਾ 'ਚ ਕੇਂਦਰ ਦੀ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਵੱਲੋਂ ਇਤਿਹਾਸਕ ਕਦਮ ਚੁੱਕੇ ਗਏ। ਇਹ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਅੰਕਿਤ ਬਾਂਸਲ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤੇ ਗਏ ਬਿੱਲਾਂ ਅਨੁਸਾਰ ਜੇ ਕੋਈ ਵਪਾਰੀ ਇਕ ਕਿਸਾਨ ਦੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦਦਾ ਹੈ ਤਾਂ ਉਸ ਨੂੰ 3 ਸਾਲ ਕੈਦ ਦੀ ਸਜ਼ਾ ਸੁਣਾਈ ਜਾ ਸਕਦੀ ਹੈ ਅਤੇ ਜੇਕਰ ਕੋਈ ਵਪਾਰੀ/ਕੰਪਨੀ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ ਠੇਕੇ ਦੀ ਖੇਤੀ ਕਰ ਲੈਂਦਾ ਹੈ। ਇਸ ਲਈ ਉਹ ਵੀ 3 ਸਾਲਾਂ ਲਈ ਕੈਦ ਹੋਵੇਗਾ। ਬਾਂਸਲ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਸੰਬੰਧੀ ਇਤਿਹਾਸਕ ਦਿਨ ਸੀ ਅਤੇ ਮੁੱਖ ਮੰਤਰੀ ਪੰਜਾਬ ਦੇ ਇਨ੍ਹਾਂ ਸ਼ਲਾਘਾਯੋਗ ਬਿੱਲਾਂ ਲਈ ਅਸੀਂ ਉਨ੍ਹਾਂ ਦੇ ਧੰਨਵਾਦੀ ਹਾਂ।

Aarti dhillon

This news is Content Editor Aarti dhillon