ਕੈਪਟਨ ਨਾਲ ਮੀਟਿੰਗ ਰੱਦ ਹੋਣ ''ਤੇ ਕਰਮਚਾਰੀਆਂ ਨੇ ਡੀ.ਸੀ. ਦਫਤਰ ਅੱਗੇ ਕੀਤਾ ਪ੍ਰਦਰਸ਼ਨ

03/03/2020 2:54:10 PM

ਬਠਿੰਡਾ (ਕੁਨਾਲ ਬਾਂਸਲ): ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੀਟਿੰਗ ਰੱਦ ਹੋਣ ਦੇ ਬਾਅਦ ਅੱਜ ਬਠਿੰਡਾ ਡੀ.ਸੀ. ਦਫਤਰ ਦੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦਾ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ।ਪ੍ਰਦਰਸ਼ਨ ਕਰ ਰਹੇ ਡੀ.ਸੀ. ਦਫਤਕ ਦੇ ਮੁਲਾਜ਼ਮਾਂ ਨੇ ਕਿਹਾ ਕਿ ਕੈਪਟਨ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਲਟਕਾਉਂਦੀ ਆ ਰਹੀ ਹੈ। 2 ਤਾਰੀਖ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਜਦੋਂ ਯੂਨੀਅਨ ਦੇ ਲੀਡਰ ਪੰਜਾਬ ਸਰਕਾਰ ਦੇ ਨਾਲ ਮੀਟਿੰਗ ਕਰਨ ਗਏ ਤਾਂ ਉਸ ਮੀਟਿੰਗ ਨੂੰ ਹੀ ਕੈਪਟਨ ਸਰਕਾਰ ਨੇ ਰੱਦ ਕਰ ਦਿੱਤਾ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਦੇ ਮੁਤਾਬਕ ਪੇ-ਕਮਿਸ਼ਨ ਲਾਗੂ ਨਹੀਂ ਕੀਤਾ ਜਾ ਰਿਹਾ, ਜੋ ਪੰਜਾਬ ਸਰਕਾਰ ਨੇ ਆਪਣੇ ਬਜਟ 'ਚ 6 ਫੀਸਦੀ ਡੀ.ਏ. ਦੀ ਗੱਲ ਕਹੀ ਹੈ। ਉਸ ਨੂੰ ਵੀ ਲਾਗੂ ਨਹੀਂ ਕੀਤਾ ਹੈ, ਜੋ ਸਰਕਾਰੀ ਮੁਲਾਜ਼ਮ ਦੀ 58 ਸਾਲ 'ਚ ਰਿਟਾਇਰਮੈਂਟ ਦਾ ਫੈਸਲਾ ਸਰਕਾਰ ਨੇ ਲਿਆ ਹੈ, ਉਸ ਦਾ ਉਹ ਸੁਆਗਤ ਕਰਦੇ ਹਨ ਪਰ ਇਸ ਦੇ ਨਾਲ ਹੀ ਬੇਰੁਜ਼ਗਾਰੀ ਨੂੰ ਖਤਮ ਕਰਦੇ ਹੋਏ ਨਵੀਆਂ ਭਰੀਆਂ ਸ਼ੁਰੂ ਕੀਤੀਆਂ ਜਾਣ, ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰੇਗੀ ਤਾਂ ਆਉਣ ਵਾਲੀ 27 ਤਾਰੀਖ ਨੂੰ ਸੰਘਰਸ਼ ਤੇਜ਼ ਕੀਤਾ ਜਾਵੇਗਾ।

Shyna

This news is Content Editor Shyna