ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਉਣ ਵਾਲੀ ਕੈਪਟਨ ਦੀ ਪਹਿਲੀ ਸਰਕਾਰ: ਗਾਗਾ

10/27/2020 11:44:10 AM

ਬੁਢਲਾਡਾ ਅਕਤੂਬਰ (ਮਨਜੀਤ): ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨਾਲ ਜਿੱਥੇ ਧ੍ਰੋਹ ਕਮਾ ਰਹੀ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਵਿਰੁੱਧ ਆਏ ਤਿੰਨ ਖੇਤੀ ਬਿੱਲਾਂ ਦੇ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ 'ਚ ਮੁੱਢੋਂ ਰੱਦ ਕਰਕੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਨਕਾਰ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਕੌਮੀ ਜਰਨਲ ਸਕੱਤਰ ਜਗਦੇਵ ਸਿੰਘ ਗਾਗਾ ਨੇ ਬੁਢਲਾਡਾ ਵਿਖੇ ਬਾਲਾ ਜੀ ਫੈਕਟਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਤਰ੍ਹਾਂ ਦੂਜੇ ਸੂਬਿਆਂ 'ਚ ਜਿੱਥੇ ਕਾਂਗਰਸ ਪਾਰਟੀ ਦਾ ਰਾਜ ਹੈ। ਉਨ੍ਹਾਂ ਸੂਬਿਆਂ 'ਚ ਵੀ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਲਈ ਮਤੇ ਪਾਏ ਜਾਣਗੇ ਕਿਉਂਕਿ ਕਾਂਗਰਸ ਪਾਰਟੀ ਦੇ ਰਾਸ਼ਟਰੀ ਨੇਤਾ ਰਾਹੁਲ ਗਾਂਧੀ ਦਾ ਇਕ ਸੁਫ਼ਨਾ ਹੈ ਕਿ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਕਿਸਾਨ ਖੁਸ਼ਹਾਲੀ ਦਾ ਜੀਵਨ ਬਤੀਤ ਕਰੇ।

ਇਹ ਵੀ ਪੜ੍ਹੋ:ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ, ਸਰੀਰ ਨੂੰ ਮਿਲਦੇ ਹਨ ਹੋਰ ਵੀ ਲਾਭ

ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਧੱਕੇ ਨਾਲ ਲਾਗੂ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ। ਇਹ ਕਾਨੂੰਨ ਲਾਗੂ ਹੋਣ ਨਾਲ ਦੇਸ਼ ਦੀ ਖੇਤੀ ਤੇ ਵੀ ਵੱਡੀਆਂ ਕੰਪਨੀਆਂ ਦਾ ਕਬਜ਼ਾ ਹੋ ਜਾਵੇਗਾ, ਜਿਸ ਤਰ੍ਹਾਂ ਅੱਜ ਛੋਟੇ ਕੰਮਾਂ ਅਤੇ ਵੱਡੇ ਕੰਮਾਂ ਜਿਵੇਂ ਕਿ ਸ਼ਾਪਿੰਗ ਮਾਲ, ਵੱਡੇ ਸ਼ੌਅ ਰੂਮ ਆਦਿ। ਉਨਾਂ ਕੈਪਟਨ ਸਰਕਾਰ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਦੇਸ਼ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਲੈ ਕੇ ਆਉਣ ਵਾਲੀ ਪਹਿਲੀ ਸਰਕਾਰ ਹੈ, ਜਿਸ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਪ੍ਰਵਾਹ ਕੀਤੇ ਬਿਨਾਂ ਰੱਦ ਕੀਤਾ ਅਤੇ ਕਿਸਾਨਾਂ ਦੇ ਹੱਕ 'ਚ ਹਾਂ ਦਾ ਨਾਅਰਾ ਮਾਰਿਆ। ਇਸ ਮੌਕੇ ਕਾਂਗਰਸੀ ਆਗੂ ਕਾਲਾ ਸਿੰਘ ਭਾਵਾ, ਵਿਜੈ ਕੁਮਾਰ ਲਹਿਰਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।


Aarti dhillon

Content Editor

Related News