ਕੈਪਟਨ ਸਰਕਾਰ ਤੋਂ ਹਰੇਕ ਵਰਗ ਦੁਖੀ :ਰਣੀਕੇ

04/24/2019 1:33:21 AM

ਸਮਾਲਸਰ, (ਸੁਰਿੰਦਰ) ਫਰੀਦਕੋਟ ਲੋਕ ਸਭਾ ਹਲਕੇ ਤੋ ਅਕਾਲੀ ਦਲ ਅਤੇ ਭਾਜਪਾ ਦੇ ਸਾਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਵਿਧਾਨ ਸਭਾ ਹਲਕਾ ਬਾਘਾਪੁਰਣਾ ਦੇ ਪਿੰਡਾਂ ‘ਚ ਜਿਲ੍ਹਾਂ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਮਾਰਕੀਟ ਕਮੇਟੀ ਮੈਬਰ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਦੀ ਅਗਵਾਈ’ਚ ਹਲਕੇ ਦੇ ਪਿੰਡਾਂ ‘ਚ ਕੀਤੀਆ ਨੁੱਕਡ਼ ਮੀਟਿੰਗਾ ‘ਚ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਕੈਪਟਨ ਸਰਕਾਰ ਜੋ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਅਤੇ ਗੁਟਕਾ ਸਾਹਿਬ ਦੀ ਝੂਠੀ ਸੋਹ ਖਾ ਕਿ ਹੋਂਦ ‘ਚ ਆਈ ਸੀ ਤੋ ਹਰੇਕ ਵਰਗ ਦੁਖੀ ਹੈ।ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਬੇਮਿਸਾਲ ਵਿਕਾਸ ਤੋ ਲੋਕ ਭਲੀ ਭਾਂਤ ਜਾਣੂ ਹਨ ਅਤੇ ਇਸ ਵਾਰ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। Photo 23moga39 ਅਕਾਲੀ ਦਲ ਭਾਜਪਾ ਦੇ ਸਾਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੀ ਫਾਈਲ ਤਸਵੀਰ।

Bharat Thapa

This news is Content Editor Bharat Thapa