ਮੁੱਖ ਮੰਤਰੀ ਵੱਲੋਂ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਵਧਾਈ

01/12/2019 8:38:30 PM

ਚੰਡੀਗੜ,(ਅਸਵਨੀ)— ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼-ਵਿਦੇਸ਼ 'ਚ ਵਸਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ 'ਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 'ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ, ਜੋ ਸਿੱਖਾਂ 'ਚ ਚੜ੍ਹਦੀ ਕਲਾ ਦੇ ਅਮਿੱਟ ਜਜ਼ਬੇ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਦਰਸ਼ਨ ਸਮੁੱਚੇ ਦੇਸ਼ ਨੂੰ ਇਕਜੁੱਟ ਕਰਨ ਵਾਲੀ ਸ਼ਕਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾਵਾਦ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਅੱਜ ਵੀ ਵਿਸ਼ਵਵਿਆਪੀ ਸੰਦਰਭ 'ਚ ਪੂਰੀ ਤਰ੍ਹਾਂ ਪ੍ਰਸੰਗਿਕ ਹੈ।