‘ਆਪ’ ਦੇ ਸੰਘਰਸ਼ ਅੱਗੇ ਝੁਕੀ ਕੈਪਟਨ ਸਰਕਾਰ ਪੋਸਟ ਸਕਾਲਰਸ਼ਿਪ ਪੇਮੇਂਟ ਜਾਰੀ : ਬਲਕਾਰ ਸਿੱਧੂ

06/20/2021 1:31:50 PM

ਭਗਤਾ ਭਾਈ (ਪਰਮਜੀਤ ਢਿੱਲੋਂ ): ਪੰਜਾਬ ਦੀ ਕੈਪਟਨ ਸਰਕਾਰ ਨੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਤਾਂ ਪੂਰਾ ਨਹੀਂ ਕੀਤਾ ਪਰ ਆਪਣੇ ਮੰਤਰੀਆਂ ਦੇ ਬੱਚਿਆਂ ਅਤੇ ਜਵਾਈਆਂ ਨੂੰ ਨੌਕਰੀਆਂ ਦੇ ਕੇ ਘਰ ਜ਼ਰੂਰ ਭਰ ਦਿੱਤੇ, ਜਿਸ ਦੀ ਆਮ ਆਦਮੀ ਪਾਰਟੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਬਲਕਾਰ ਸਿੱਧੂ ਨੇ ਭਗਤਾ ਭਾਈਕਾ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਨ ਉਪਰੰਤ ਕੀਤਾ ਅਤੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਜ਼ੀਫੇ ਜਾਰੀ ਕਰਨਾ ਆਮ ਆਦਮੀ ਪਾਰਟੀ ਦੇ ਸੰਘਰਸ਼ ਦੀ ਵੱਡੀ ਜਿੱਤ ਹੈ ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਕੈਪਟਨ ਸਰਕਾਰ ਤੋਂ ਵਜ਼ੀਫ਼ੇ ਦੀ ਪੇਮੈਂਟ ਜਾਰੀ ਕਰਵਾਉਣ ਲਈ ਸੰਘਰਸ਼ ਵਿੱਢਿਆ ਗਿਆ ਸੀ, ਜਿਸ ਅੱਗੇ ਝੁਕ ਕੇ ਕੈਪਟਨ ਸਰਕਾਰ ਨੇ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਘੁਟਾਲੇ ਕਰਨ ਵਾਲੇ ਕੈਬਨਿਟ ਮੰਤਰੀ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ।

ਬਲਕਾਰ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਅੱਜ ਹਰ ਵਰਗ ਦੁਖੀ ਹੈ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਉਤਾਵਲਾ ਹੈ। ਦੋ ਹਜ਼ਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਉੱਜਵਲ ਭਵਿੱਖ ਦਾ ਰਾਹ ਬਣਾਉਣਗੀਆਂ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਸਮੇਂ ਸਮੇਂ ਸਿਰ ਪੰਜਾਬ ਨੂੰ ਲੁੱਟਿਆ ਹੱਕ ਮੰਗਦੇ ਲੋਕਾਂ ਨੂੰ ਕੁੱਟਿਆ ਕਿਸੇ ਵਰਗ ਨੂੰ ਕੋਈ ਸਹੂਲਤ ਨਹੀਂ ਦਿੱਤੀ ਪ੍ਰੰਤੂ ਹੁਣ ਆਪ ਦੀ ਸਰਕਾਰ ਆਉਣ ਤੇ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਹੱਲ ਹੋਣਗੀਆਂ। ਬੇਰੁਜ਼ਗਾਰਾਂ ਲਈ ਨੌਕਰੀ ਦੇ ਸਾਧਨ ਮੁਹੱਈਆ ਹੋਣਗੇ। ਹੁਸ਼ਿਆਰ ਤੇ ਗ਼ਰੀਬ ਬੱਚਿਆਂ ਦੇ ਵਜ਼ੀਫੇ ਜਾਰੀ ਹੋਣਗੇ ਅਤੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ।


Shyna

Content Editor

Related News