ਲੋੜਵੰਦਾਂ ਨੂੰ ਰਾਸ਼ਨ ਦੇਣ ਦੀ ਜਗ੍ਹਾ ਸ਼ਰਾਬ ਵੰਡਣ ''ਚ ਵਿਅਸਤ ਕੈਪਟਨ : ਬਾਂਸਲ

06/07/2020 4:48:20 PM

ਭਵਾਨੀਗੜ੍ਹ (ਕਾਂਸਲ, ਵਿਕਾਸ) : ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਦੀ ਗੱਲ ਆਖੀ ਸੀ ਪਰ ਅੱਜ ਸੂਬੇ ਦੀ ਜਨਤਾ ਅਨਾਜ ਦੀ ਥੁੜ ਕਾਰਨ ਤ੍ਰਾਹ ਤ੍ਰਾਹ ਕਰ ਰਹੀ ਹੈ। ਦੂਜੇ ਪਾਸੇ ਕੈਪਟਨ ਸਰਕਾਰ ਲੋੜਵੰਦ ਲੋਕਾਂ ਨੂੰ ਰਾਸ਼ਨ ਦੇਣ ਦੀ ਬਜਾਏ ਹੋਮ ਡਿਲੀਵਰੀ ਦੇ ਕੇ ਘਰ-ਘਰ ਸ਼ਰਾਬ ਦੀਆਂ ਬੋਤਲਾਂ ਪਹੁੰਚਾਉਣ ਲਈ ਕਾਹਲੀ ਹੈ।" ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਦਿਨੇਸ਼ ਬਾਂਸਲ ਨੇ ਨੇੜਲੇ ਪਿੰਡ ਬਾਲਦ ਖੁਰਦ ਵਿਖੇ ਯੂਥ ਆਗੂ ਬਲਜਿੰਦਰ ਸਿੰਘ ਦੇ ਗ੍ਰਹਿ ਵਿਖੇ ਵਰਕਰ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਿਆਸੀ ਵਿਤਕਰੇਬਾਜ਼ੀ ਕਰਦੇ ਹੋਏ ਹਲਕਾ ਸੰਗਰੂਰ ਵਿੱਚ 5500 ਦੇ ਕਰੀਬ ਗਰੀਬ ਲੋਕਾਂ ਦੇ ਨੀਲੇ ਕਾਰਡ ਕੱਟ ਦਿੱਤੇ, ਜਿਸ ਦੇ ਵਿਰੋਧ 'ਚ 'ਆਪ' ਵਲੰਟੀਅਰਾਂ ਵੱਲੋਂ ਪੀੜਤ ਪਰਿਵਾਰਾਂ ਨੂੰ ਨਾਲ ਲੈ ਕੇ ਭਵਾਨੀਗੜ੍ਹ ਵਿਖੇ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਗਿਆ ਅਤੇ ਪ੍ਰਸ਼ਾਸਨ ਵੱਲੋਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਭੁੱਖ ਹੜਤਾਲ ਖਤਮ ਕੀਤੀ ਗਈ। 

ਪੜ੍ਹੋ ਇਹ ਵੀ- ਜਾਣੋ ਦੁਨੀਆਂ ਦੀਆਂ ਸਭ ਤੋਂ ਵੱਡੀਆਂ ਕੰਪਨੀਆਂ ਦੇ ਨਾਮ, ਸ਼ੁਰੁਆਤ ਤੇ ਉਨ੍ਹਾਂ ਦਾ ਪਿਛੋਕੜ (ਵੀਡੀਓ)

ਪੜ੍ਹੋ ਇਹ ਵੀ- ਹੁਣ ਲੋਕਾਂ ਦੀ ਨੀਂਦ ਉਡਾਉਣ ਲੱਗੇ ਕੋਰੋਨਾ ਵਾਇਰਸ ਤੋਂ ਪ੍ਰੇਰਿਤ ਸੁਪਨੇ

ਬਾਂਸਲ ਦੇ ਕਿਹਾ ਕਿ ਹੁਣ ਹਲਕੇ ਵਿੱਚ 5500 ਦੇ ਕਰੀਬ ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਬਣਾਏ ਜਾਣੇ ਹਨ ਜਿਸ ਸਬੰਧੀ ਅੱਜ ਮੀਟਿੰਗ ਕਰਕੇ ਪਾਰਟੀ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਜੋ ਲੋੜਵੰਦ ਪਰਿਵਾਰਾਂ ਦੀ ਸੂਚੀ ਪ੍ਰਸ਼ਾਸਨ ਤੱਕ ਪੁੱਜਦੀ ਕੀਤੀ ਜਾ ਸਕੇ। ਬਾਂਸਲ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ। ਲਾਕਡਾਊਨ ਦੌਰਾਨ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਦੀ ਬਜਾਏ ਸਰਕਾਰ ਨੇ ਡੋਰ-ਟੂ-ਡੋਰ ਸ਼ਰਾਬ ਦੀ ਡਿਲਿਵਰੀ ਕਰਵਾਉਣ ਨੂੰ ਪਹਿਲ ਦਿੱਤੀ। ਇਸ ਮੌਕੇ ਗੁਰਪ੍ਰੀਤ ਸਿੰਘ ਆਲੋਅਰਖ, ਹਰਭਜਨ ਸਿੰਘ ਹੈਪੀ, ਰਾਮ ਆਸਰਾ ਸਿੰਘ ਕਾਕੜਾ, ਰਣਜੀਤ ਸਿੰਘ ਜੌਲੀਆਂ, ਕੁਲਵੰਤ ਸਿੰਘ ਬਖੋਪੀਰ ਸਾਬਕਾ ਸਰਪੰਚ, ਹਰਮੇਲ ਸਿੰਘ ਬਟਰਿਆਣਾ, ਗੁਲਾਬ ਖਾਨ ਫੱਗੂਵਾਲਾ, ਗੁਰਪ੍ਰੀਤ ਸਿੰਘ ਬਲਿਆਲ ਆਦਿ ਆਗੂ ਹਾਜ਼ਰ ਸਨ।

ਪੜ੍ਹੋ ਇਹ ਵੀ- ਵਿਸ਼ਵ ਭੋਜਨ ਸੁਰੱਖਿਆ ਦਿਵਸ : ਜਾਣੋ ਭੋਜਨ ਦੀ ਅਹਿਮੀਅਤ

ਪੜ੍ਹੋ ਇਹ ਵੀ- ਗਲੇ ਦੀ ਇਨਫੈਕਸ਼ਨ ਨੂੰ ਦੂਰ ਕਰਦਾ ਹੈ ਸੇਬ ਦਾ ਸਿਰਕਾ, ਚਿਹਰੇ ਨੂੰ ਵੀ ਬਣਾਏ ਚਮਕਦਾਰ


rajwinder kaur

Content Editor

Related News