2 ਕਾਰਾਂ ਦੀ ਟੱਕਰ ’ਚ 1ਜ਼ਖਮੀ
Friday, Jan 18, 2019 - 01:39 AM (IST)

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਦੋ ਕਾਰਾਂ ਦੀ ਟੱਕਰ ’ਚ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਦਰ ਸੰਗਰੂਰ ਦੇ ਸਹਾਇਕ ਅਵਤਾਰ ਸਿੰਘ ਨੇ ਦੱਸਿਆ ਕਿ ਮੁਦੱਈ ਗੁਰਦੀਪ ਸਿੰਘ ਵਾਸੀ ਸੁਨਾਮ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਕੈਲੇਫੋਰਨੀਆ ਪੈਲੇਸ ਸੁਨਾਮ ਰੋਡ ਨੇਡ਼ੇ ਇਕ ਜ਼ੈਨ ਕਾਰ ਦੇ ਅਣਪਛਾਤੇ ਚਾਲਕ ਨੇ ਬਡ਼ੀ ਤੇਜ਼ੀ ਅਤੇ ਲਾਪ੍ਰਵਾਹੀ ਨਾਲ ਆਪਣੀ ਕਾਰ ਮੁਦੱਈ ਦੀ ਕਾਰ ਵਿਚ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਪੁਲਸ ਨੇ ਮੁਦੱਈ ਦੇ ਬਿਆਨਾਂ ਦੀ ਜਾਂਚ ਕਰਨ ਉਪਰੰਤ ਜ਼ੈੱਨ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।