ਕਾਰ ਤੇ ਟਰੱਕ ਦੀ ਟੱਕਰ ’ਚ ਤਿੰਨ ਜ਼ਖ਼ਮੀ, ਬੱਚੇ ਦੀ ਹਾਲਤ ਗੰਭੀਰ
03/06/2023 5:27:21 PM

ਪਟਿਆਲਾ, ਰੱਖੜਾ (ਰਾਣਾ) : ਪਟਿਆਲਾ-ਨਾਭਾ ਰੋਡ ’ਤੇ ਸਥਿਤ ਪਿੰਡ ਕਲਿਆਣ ਗੁਰਦੁਆਰਾ ਅਰਦਾਸਪੁਰਾ ਸਾਹਿਬ ਦੇ ਸਾਹਮਣੇ ਟਰੱਕ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ’ਚ ਤਿੰਨ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਨੂੰ ਲੈ ਕੇ ਥਾਣਾ ਬਖਸ਼ੀਵਾਲਾ ਅਧੀਨ ਪੈਂਦੀ ਸੈਂਚੁਰੀ ਇਨਕਲੇਵ ਚੌਂਕੀ ਦੀ ਪੁਲਸ ਵਲੋਂ ਪਹੁੰਚ ਕੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਚੌਂਕੀ ਇੰਚਾਰਜ ਸਬ-ਇੰਸਪੈਕਟਰ ਬਲਜੀਤ ਸਿੰਘ ਤੋਂ ਮਿਲੀ ਜਾਣਕਾਰੀ ਮੁਤਾਬਕ ਡਿਜ਼ਾਇਰ ਕਾਰ ਸਵਾਰ ਨਾਭਾ ਨੂੰ ਜਾ ਰਹੇ ਸੀ ਅਤੇ ਨਾਭਾ ਤੋਂ ਟਰੱਕ ਪਟਿਆਲਾ ਨੂੰ ਆ ਰਿਹਾ ਸੀ।
ਕਾਰ ਦਾ ਸੰਤੁਲਨ ਵਿਗੜਨ ਕਰਕੇ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿਚ ਕਾਰ ਚਾਲਕ ਜ਼ਖ਼ਮੀ ਹੋ ਗਿਆ। ਉਥੇ ਹੀ ਕਾਰ ਸਵਾਰ ਇਕ ਔਰਤ ਅਤੇ ਇਕ ਬੱਚਾ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਮੌਕੇ ’ਤੇ 108 ਐਂਬੂਲੈਂਸ ਰਾਹੀਂ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਬੱਚੇ ਕਾਫੀ ਸੱਟਾਂ ਲੱਗਣ ਕਾਰਨ ਹਾਲਤ ਗੰਭੀਰ ਬਣੀ ਹੋਈ ਹੈ, ਜਿਸਨੂੰ ਲੈ ਕੇ ਪੁਲਸ ਵਲੋਂ ਪੜਤਾਲ ਸ਼ੁਰੂ ਕੀਤੀ ਗਈ ਹੈ।