24 ਹਜ਼ਾਰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਰ ਸਵਾਰ ਗ੍ਰਿਫਤਾਰ
Saturday, Jul 20, 2019 - 02:22 AM (IST)

ਖਰੜ (ਅਮਰਦੀਪ, ਰਣਬੀਰ, ਸ਼ਸ਼ੀ)–ਸੀ. ਆਈ. ਏ. ਸਟਾਫ ਖਰੜ ਅਤੇ ਨਾਰਕੋਟਿਕਸ ਸੈੱਲ ਨੇ ਸਾਂਝੇ ਤੌਰ 'ਤੇ ਨਸ਼ੇ ਵਲੀਆਂ ਪਾਬੰਦੀਸ਼ੁਦਾ ਦਵਾਈਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਸਤਵੰਤ ਸਿੰਘ ਨੇ ਦੱਸਿਆ ਕਿ ਨਾਰਕੋਟਿਕਸ ਸੈੱਲ ਇੰਚਾਰਜ ਐੱਸ. ਆਈ. ਸੁਖਮੰਦਰ ਸਿੰਘ ਸਮੇਤ ਪੁਲਸ ਪਾਰਟੀ ਟੀ-ਪੁਆਇੰਟ ਲਾਂਡਰਾਂ-ਚੁੰਨੀ ਰੋਡ ਨੇੜੇ ਪਿੰਡ ਮਜਾਤ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਕ ਕਾਰ (ਪੀ ਬੀ 11-ਏ ਟੀ 3220) ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਵਿਚ ਬੈਠਾ ਵਿਅਕਤੀ ਕਾਰ ਨੂੰ ਭਜਾਉਣ ਲੱਗਾ ਤਾਂ ਪੁਲਸ ਨੇ ਉਸਨੂੰ ਕਾਬੂ ਕਰਕੇ ਜਦੋਂ ਉਸਦੀ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਨਸ਼ੇ ਵਾਲੀਆਂ 24 ਹਜ਼ਾਰ ਗੋਲੀਆਂ ਬਰਾਮਦ ਕੀਤੀਆਂ।
ਪੁਲਸ ਨੇ ਮੁਲਜ਼ਮ ਦਲਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਮੱਕੜਿਆਂ ਥਾਣਾ ਸਦਰ ਖਰੜ ਜ਼ਿਲਾ ਮੋਹਾਲੀ ਨੂੰ ਗ੍ਰਿਫਤਾਰ ਕਰ ਕੇ ਉਸਦੇ ਖਿਲਾਫ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੀ ਤਫਤੀਸ਼ ਮਜਾਤ ਪੁਲਸ ਦੀ ਇੰਚਾਰਜ ਐੱਸ. ਆਈ. ਪਰਮਜੀਤ ਕੌਰ ਵਲੋਂ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਪੁਲਸ ਨੇ ਧਰਮਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਮਾਣਕਪੁਰ ਸਰੀਫ ਨੂੰ ਵੱਡੀ ਗਿਣਤੀ ਵਿਚ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰ ਕੇ ਉਸਦੇ ਖਿਲਾਫ ਮਾਮਲਾ ਦਰਜ ਕੀਤਾ ਹੈ।