ਕਾਰ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਨੌਜਵਾਨ ਦੀ ਮੌਤ
Saturday, Jun 15, 2024 - 06:07 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਪੁਲਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਸੋਹਣ ਸਿੰਘ ਵਾਸੀ ਧਨੌਲਾ ਨੇ ਬਿਆਨ ਦਰਜ ਕਰਵਾਏ ਕਿ ਮੈਂ ਅਤੇ ਮੇਰਾ ਬੇਟਾ ਭੀਖੀ ਰੋਡ ਮੌੜ ਧਨੌਲਾ ਪਾਸ ਆਪਣੇ-ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸੀ ਤਾਂ ਇਕ ਕਾਰ ਜੋ ਕਿ ਤੇਜ਼ ਰਫਤਾਰ ਸੀ, ਉਸਨੇ ਲਾਪ੍ਰਵਾਹੀ ਨਾਲ ਮੇਰੇ ਬੇਟੇ ਬਲਵਿੰਦਰ ਸਿੰਘ ਦੇ ਮੋਟਰਸਾਈਕਲ ’ਚ ਟੱਕਰ ਮਾਰੀ, ਜਿਸ ਕਾਰਨ ਉਸਦੇ ਸੱਟਾਂ ਲੱਗੀਆਂ ਜਿਸ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਚਾਲਕ ਸੁਖਮੇਲ ਸਿੰਘ ਵਾਸੀ ਧਨੌਲਾ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।