ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਨੂੰ ਮਾਰੀ ਟੱਕਰ, ਔਰਤ ਗੰਭੀਰ ਰੂਪ ''ਚ ਹੋਈ ਜ਼ਖ਼ਮੀ
Sunday, Mar 15, 2026 - 05:02 PM (IST)
ਲੁਧਿਆਣਾ (ਗੌਤਮ)- ਦੁੱਗਰੀ ਇਲਾਕੇ ਦੇ ਫਲਾਵਰ ਚੌਕ ਨੇੜੇ 200 ਫੁੱਟਾ ਰੋਡ ’ਤੇ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਸਾਈਕਲ ਸਵਾਰ ਔਰਤ ਸਮੇਤ 2 ਲੋਕਾਂ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸੜਕ ਹਾਦਸੇ ’ਚ ਔਰਤ ਗੰਭੀਰ ਰੂਪ ’ਚ ਜ਼ਖਮੀ ਹੋ ਗਈ, ਜਿਸ ਨੂੰ ਲੋਕਾਂ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਛਾਣ ਰਾਜੌਰੀ ਗਾਰਡਨ ਦੀ ਰਹਿਣ ਵਾਲੀ ਸੋਨਲ ਜਿੰਦਲ ਵਜੋਂ ਹੋਈ ਹੈ।
ਥਾਣਾ ਦੁੱਗਰੀ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਜ਼ਖਮੀ ਔਰਤ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸੋਨਲ ਨੇ ਦੱਸਿਆ ਕਿ ਉਹ ਆਪਣੇ ਦਿਓਰ ਆਕਾਸ਼ ਗਰਗ ਨਾਲ ਸਾਈਕਲ ’ਤੇ ਜਾ ਰਹੀ ਸੀ ਕਿ ਪਿੱਛੋਂ ਆ ਰਹੇ ਤੇਜ਼ ਰਫਤਾਰ ਕਾਰ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਡਿੱਗ ਗਏ। ਹਾਦਸੇ ’ਚ ਉਹ ਗੰਭੀਰ ਜ਼ਖਮੀ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
