ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਕੇ ''ਤੇ ਹੋਈ ਮੌਤ

Tuesday, Oct 21, 2025 - 05:27 PM (IST)

ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਕੇ ''ਤੇ ਹੋਈ ਮੌਤ

ਗੁਰੂਹਰਸਹਾਏ (ਸੁਨੀਲ ਵਿੱਕੀ)- ਪਿੰਡ ਟਿੱਲੂ ਅਰਾਈਆਂ ਨੇੜੇ ਕਾਰ ਅਤੇ ਮੋਟਰਸਾਈਕਲ ਵਿੱਚਕਾਰ ਹੋਏ ਭਿਆਨਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ, ਜਿਸਨੂੰ ਲੈ ਕੇ ਥਾਣਾ ਗੁਰੂਹਰਸਹਾਏ ਦੀ ਪੁਲਸ ਵੱਲੋਂ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਦੀਵਾਲੀ ਵਾਲੇ ਦਿਨ ਟੁੱਟਿਆ ਕਹਿਰ, ਮਾਂ-ਧੀ ਦੇ ਸੜਕ 'ਤੇ ਵਿੱਛੇ ਸੱਥਰ, ਵੱਖ ਹੋਇਆ ਸਿਰ

ਇਹ ਜਾਣਕਾਰੀ ਦਿੰਦੇ ਹੋਏ ਏਐਸਆਈ ਜਸਪਾਲ ਚੰਦ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਸ਼ਿਕਾਇਤਕਰਤਾ ਸੁਖਚੈਨ ਸਿੰਘ ਪੁੱਤਰ ਚੂਹੜ ਸਿੰਘ ਵਾਸੀ ਪਿੰਡ ਘਾਂਗਾ ਖੁਰਦ, ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੇ ਦੱਸਿਆ ਕਿ ਉਸਦਾ ਭਰਾ ਬਖਸ਼ੀਸ਼ ਸਿੰਘ ਆਪਣੇ ਘਰ ਦੇ ਅੱਗੇ ਆਪਣਾ ਮੋਟਰਸਾਈਕਲ ''ਤੇ ਸਵਾਰ ਹੋ ਕੇ ਉਸਦੇ ਅੱਗੇ ਅੱਗੇ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਟਿੱਲੂ ਅਰਾਈ ਨੇੜੇ ਪਹੁੰਚੇ ਤਾਂ ਫਾਜ਼ਿਲਕਾ ਵਾਲੀ ਸਾਈਡ ਤੋਂ ਇੱਕ ਵਰਨਾ ਕਾਰ ਤੇਜ਼ ਰਫਤਾਰ ਆਈ, ਜਿਸਦੇ ਅਣਪਛਾਤੇ ਡਰਾਈਵਰ ਨੇ ਲਾਪਰਵਾਹੀ ਨਾਲ ਕਾਰ ਚਲਾਉਂਦੇ ਬਖਸ਼ੀਸ਼ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਬਖਸ਼ੀਸ਼ ਸਿੰਘ ਦੀ ਮੌਕੇ ''ਤੇ ਹੀ ਮੌਤ ਹੋ ਗਈ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਣਪਛਾਤੇ ਕਾਰ ਚਾਲਕ ਦੀ ਭਾਲ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News