ਸਰਹਿੰਦ ਨਜ਼ਦੀਕ ਆਦਮਪੁਰ ਨਹਿਰ ''ਚ ਡਿੱਗੀ ਕਾਰ, ਗੋਤਾਖੋਰਾਂ ਨੇ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਕੱਢੀ ਬਾਹਰ
Monday, Jun 22, 2026 - 08:40 PM (IST)
ਸਰਹਿੰਦ (ਬਿਪਿਨ ਭਾਰਦਵਾਜ) : ਸਰਹਿੰਦ ਦੇ ਨਜ਼ਦੀਕੀ ਪਿੰਡ ਆਦਮਪੁਰ ਕੋਲ ਲੰਘਦੀ ਨਹਿਰ ਵਿੱਚ ਇੱਕ ਕਾਰ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਭੋਲੇ ਸ਼ੰਕਰ ਡਾਈਵਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਆਪਣੀ ਗੋਤਾਖੋਰਾਂ ਦੀ ਟੀਮ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ। ਟੀਮ ਵੱਲੋਂ ਕਈ ਘੰਟਿਆਂ ਦੀ ਭਾਰੀ ਮੁਸ਼ੱਕਤ ਅਤੇ ਸਖ਼ਤ ਮਿਹਨਤ ਤੋਂ ਬਾਅਦ ਕਾਰ ਨੂੰ ਨਹਿਰ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਕਲੱਬ ਦੇ ਪ੍ਰਧਾਨ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕਾਰ ਦੇ ਅੰਦਰੋਂ ਕੋਈ ਵੀ ਵਿਅਕਤੀ ਬਰਾਮਦ ਨਹੀਂ ਹੋਇਆ ਹੈ।
ਦੂਜੇ ਪਾਸੇ, ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਮਾਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਹੈਲਪਲਾਈਨ ਨੰਬਰ 112 ਰਾਹੀਂ ਸੂਚਨਾ ਮਿਲੀ ਸੀ ਕਿ ਆਦਮਪੁਰ ਨਹਿਰ ਵਿੱਚ ਇੱਕ ਕਾਰ ਡਿੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਸ ਨੇ ਕਾਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਵੇਲੇ ਕਾਰ ਵਿੱਚ ਕੋਈ ਸਵਾਰ ਸੀ ਜਾਂ ਨਹੀਂ। ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
