ਕਾਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ

Sunday, Aug 18, 2024 - 05:23 PM (IST)

ਕਾਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ

ਕੋਟਕਪੂਰਾ (ਨਰਿੰਦਰ ਬੈੜ੍ਹ)- ਇਕ ਕਾਰ ਸਵਾਰ ਵੱਲੋਂ ਫੇਟ ਮਾਰੇ ਜਾਣ ਕਾਰਨ ਸਥਾਨਕ ਸ਼ਹਿਰ ਦੇ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧ ਵਿੱਚ ਮਹਾਂਵੀਰ ਸਿੰਘ ਵਾਸੀ ਦੇਵੀਵਾਲਾ ਰੋਡ ਕੋਟਕਪੂਰਾ ਵੱਲੋਂ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਉਸ ਦਾ ਪਿਤਾ ਮਨਜੀਤ ਸਿੰਘ ਐੱਫ਼. ਸੀ. ਆਈ. ਵਿੱਚ ਨੌਕਰੀ ਕਰਦਾ ਹੈ। ਉਸ ਨੇ ਦੱਸਿਆ ਕਿ ਲੰਘੀ 16 ਅਗਸਤ ਨੂੰ ਉਸ ਦਾ ਪਿਤਾ ਮਨਜੀਤ ਸਿੰਘ ਸਵੇਰੇ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਡਿਊਟੀ 'ਤੇ ਜਾ ਰਿਹਾ ਸੀ ਕਿ ਇਕ ਸਵਿੱਫਟ ਡਿਜ਼ਾਇਰ ਕਾਰ ਨੇ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। 

ਉਸ ਨੇ ਦੱਸਿਆ ਕਿ ਉਸ ਨੇ ਆਪਣੇ ਪਿਤਾ ਨੂੰ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖ਼ਲ ਕਰਵਾਇਆ, ਜਿੱਥੋਂ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ। ਉਸ ਨੇ ਦੱਸਿਆ ਕਿ ਇਲਾਜ ਦੌਰਾਨ ਸੱਟਾਂ ਦੀ ਤਾਬ ਨਾ ਝਲਦੇ ਹੋਏ ਉਸ ਦੇ ਪਿਤਾ ਦੀ ਮੌਤ ਹੋ ਗਈ। ਇਸ ਸਬੰਧ ਵਿੱਚ ਥਾਣਾ ਸਿਟੀ ਕੋਟਕਪੂਰਾ ਵਿਖੇ ਕਾਰ ਦੇ ਨਾਮਾਲੂਮ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਰੱਖੜੀ ਮੌਕੇ ਛੁੱਟੀ ਰਹੇਗੀ ਜਾਂ ਨਹੀਂ, ਪੜ੍ਹੋ ਸਰਕਾਰ ਦੀ ਨੋਟੀਫਿਕੇਸ਼ਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News