ਤਪਾ-ਬਰਨਾਲਾ ਮਾਰਗ ''ਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ ਇਕ ਦੀ ਮੌਤ

04/18/2022 11:11:24 PM

ਤਪਾ ਮੰਡੀ (ਮੇਸ਼ੀ) : ਤਪਾ-ਬਰਨਾਲਾ ਮਾਰਗ 'ਤੇ ਸੜਕ ਹਾਦਸਿਆਂ ਦਾ ਕਹਿਰ ਜਾਰੀ ਹੈ। ਇਸੇ ਦੌਰਾਨ ਰਾਤ 9 ਵਜੇ ਪਿੰਡ ਘੁੰਨਸ ਕੋਲ ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਇਕ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਤਪਾ ਦੇ 2 ਵਿਅਕਤੀ ਮੋਟਰਸਾਈਕਲ 'ਤੇ ਬਰਨਾਲਾ ਤੋਂ ਤਪਾ ਵੱਲ ਆ ਰਹੇ ਸਨ ਕਿ ਅਚਾਨਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਲੁਟੇਰਿਆਂ ਦੇ ਹੌਸਲੇ ਬੁਲੰਦ, ਹੁਣ ਜਲੰਧਰ 'ਚ ਗੰਨ ਪੁਆਇੰਟ 'ਤੇ ਲੁੱਟੀ ਕਾਰ

ਰਾਹਗੀਰਾਂ ਅਤੇ ਪਿੰਡ ਵਾਸੀਆਂ ਨੇ ਇਨ੍ਹਾਂ ਨੂੰ 108 ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਤਪਾ ਵਿਖੇ ਲਿਆਂਦਾ, ਜਿੱਥੇ ਡਾਕਟਰਾਂ ਨੇ ਜ਼ਖਮੀ ਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਉਸ ਨੂੰ ਹੋਰ ਹਸਪਤਾਲ ਰੈਫਰ ਕਰ ਦਿੱਤਾ। ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀ ਗਰੀਬ ਪਰਿਵਾਰ ਦੇ ਦੱਸੇ ਜਾ ਰਹੇ ਹਨ ਅਤੇ ਕਾਰ ਚਾਲਕ ਨੇੜਲੇ ਪਿੰਡ ਦਾ ਵਿਅਕਤੀ ਹੈ। ਮ੍ਰਿਤਕ ਦੀ ਪਛਾਣ ਤਪਾ ਮੰਡੀ ਵਾਸੀ ਵਜੋਂ ਹੋਈ ਹੈ। ਉਥੇ ਜ਼ਖਮੀ ਨੌਜਵਾਨ ਜੱਸਾ ਸਿੰਘ ਪੁੱਤਰ ਗੁਰਜੰਟ ਸਿੰਘ ਵੀ ਤਪਾ ਮੰਡੀ ਦਾ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਦੱਸਿਆ ਗਿਆ ਕਿ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਕਾਰ ਖੇਤਾਂ ਵਿਚ ਜਾ ਡਿੱਗੀ, ਜਿਸ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ।

ਇਹ ਵੀ ਪੜ੍ਹੋ : ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਸਾਥੀ MP-5 ਗੰਨ ਤੇ 44 ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ


Manoj

Content Editor

Related News