64 ਗ੍ਰਾਮ ਹੈਰੋਇਨ ਸਮੇਤ ਕਾਰ ਸਵਾਰ ਕਾਬੂ

Monday, Oct 26, 2020 - 01:57 AM (IST)

64 ਗ੍ਰਾਮ ਹੈਰੋਇਨ ਸਮੇਤ ਕਾਰ ਸਵਾਰ ਕਾਬੂ

ਲੰਬੀ/ਮਲੋਟ, (ਜੁਨੇਜਾ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸੀਨੀਅਰ ਪੁਲਸ ਕਪਤਾਲ ਡੀ. ਸੂਡਰਵਿਜ਼ੀ ਦੇ ਨਿਰਦੇਸ਼ਾਂ ’ਤੇ ਨਸ਼ੇ ਵਿਰੁੱਧ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਦੋ ਵੱਖ-ਵੱਖ ਟੀਮਾਂ ਨੇ ਤਿੰਨ ਵਿਅਕਤੀਆਂ ਨੂੰ ਕਰੀਬ 100 ਗ੍ਰਾਮ ਹੈਰੋਇਨ ਅਤੇ ਹਜ਼ਾਰਾਂ ਰੁਪਏ ਡਰੱਗ ਮਨੀ ਸਮੇਤ ਕਾਬੂ ਕਰ ਲਿਆ।

ਜਾਣਕਾਰੀ ਅਨੁਸਾਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਐੱਸ. ਟੀ. ਐੱਫ. ਇੰਚਾਰਜ ਗੁਰਮੇਜ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਕਾਰਵਾਈ ਤਹਿਤ ਏ. ਐੱਸ. ਆਈ. ਕੁਲਬੀਰ ਸਿੰਘ ਨੇ ਬਾਦਲ ਖਿਉਵਾਲੀ ਰੋਡ ’ਤੇ ਇਕ ਸਵਿਫਟ ਕਾਰ ਨੂੰ ਰੋਕਿਆ। ਕਾਰ ਵਿਚ ਸ਼ੱਕੀ ਸਾਮਾਨ ਹੋਣ ਕਰਕੇ ਇੰਚਾਰਜ ਗੁਰਮੇਜ ਸਿੰਘ ਨੂੰ ਮੌਕੇ ’ਤੇ ਪੁੱਜ ਕੇ ਤਲਾਸ਼ੀ ਲਈ ਤਾਂ ਕਾਰ ਸਵਾਰ ਜਿਸ ਦੀ ਸ਼ਨਾਖਤ ਜਤਿੰਦਰ ਸਿੰਘ ਉਰਫ ਜਿੰਦੂ ਪੁੱਤਰ ਲਖਵਿੰਦਰ ਸਿੰਘ ਵਾਸੀ ਖੇਮਾਖੇਡ਼ਾ ਵਜੋਂ ਹੋਈ ਪਾਸੋਂ ਪਾਰਦਰਸ਼ੀ ਕਾਗਜ਼ ਵਿਚੋਂ 64 ਗ੍ਰਾਮ ਹੈਰੋਇਨ ਬਰਾਮਦ ਹੋਈ। ਟੀਮ ਨੇ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈਕੇ ਉਸ ਵਿਰੁੱਧ ਲੰਬੀ ਥਾਣਾ ਵਿਖੇ ਮੁਕੱਦਮਾ ਦਰਜ ਕਰ ਦਿੱਤਾ ।


author

Bharat Thapa

Content Editor

Related News