ਭਿਆਨਕ ਸੜਕ ਹਾਦਸੇ ''ਚ ਕਾਰ ਸਵਾਰ ਵਿਅਕਤੀ ਦੀ ਮੌਤ

01/28/2020 7:06:50 PM

ਸੁਨਾਮ ਉਧਮ ਸਿੰਘ ਵਾਲਾ, (ਬਾਂਸਲ)- ਪਟਿਆਲਾ ਰੋਡ ਪਿੰਡ ਬਿਸ਼ਨਪੁਰਾ ਨੇੜੇ ਇਕ ਸੜਕੀ ਹਾਦਸੇ 'ਚ ਸਵਿਫ਼ਟ ਕਾਰ ਵਿਅਕਤੀ ਦੀ ਮੌਤ ਜਦਕਿ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਜਗਸੀਰ ਸਿੰਘ ਚਾਰ ਪਰਿਵਾਰਕ ਮੈਂਬਰਾਂ ਨਾਲ ਕਾਰ 'ਚ ਪਟਿਆਲਾ ਵਾਲੀ ਸਾਈਡ ਤੋਂ ਸੁਨਾਮ ਨੂੰ ਆ ਰਿਹਾ ਸੀ ਤਾਂ ਰਸਤੇ 'ਚ ਇਕ ਗੱਡੀ ਨਾਲ ਐਕਸੀਡੈਂਟ ਹੋ ਗਿਆ, ਜਿਸ 'ਚ ਜਗਸੀਰ ਸਿੰਘ ਦੀ ਮੌਤ ਹੋ ਗਈ ਅਤੇ ਚਾਰ ਵਿਅਕਤੀ ਜ਼ਖਮੀ ਹੋ ਗਏ। ਮੌਕੇ ਤੋਂ ਦੂਜੀ ਗੱਡੀ ਦਾ ਡਰਾਈਵਰ ਭੱਜ ਗਿਆ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਗਸੀਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਸੁਨਾਮ ਦੇ ਸਿਵਲ ਹਸਪਤਾਲ ਵਿਖੇ ਕਰਵਾਇਆ ਜਾ ਰਿਹਾ ਹੈ।

Bharat Thapa

This news is Content Editor Bharat Thapa