ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ’ਚ 2 ਖਿਲਾਫ਼ ਮਾਮਲਾ ਦਰਜ

01/24/2019 1:45:48 AM

 ਮਲੋਟ, (ਗੋਇਲ)- ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਤਹਿਤ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ  ਗਿਆ ਹੈ। ਹੌਲਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਮਲੋਟ ਵੱਲੋਂ ਰਿੰਕਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਨੇਡ਼ੇ ਫਾਇਰ ਬ੍ਰਿਗੇਡ ਦਫਤਰ, ਮਲੋਟ ਤੋਂ ਨਾਜਾਇਜ਼ ਸ਼ਰਾਬ ਦੀਆਂ 108 ਬੋਤਲਾਂ ਬਰਾਮਦ ਕਰ ਕੇ ਉਸ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। 
ਇਸੇ ਤਰ੍ਹਾਂ ਥਾਣਾ ਸਦਰ ਮਲੋਟ ਪੁਲਸ ਨੇ ਸ਼ੂਗਰ ਮਿੱਲ ਕੋਲ ਹਰਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਕਟੋਰੇਵਾਲਾ ਕੋਲੋਂ ਨਾਜਾਇਜ਼ ਸ਼ਰਾਬ ਦੀਆਂ ਸਵਾ 9 ਬੋਤਲਾਂ ਬਰਾਮਦ ਕੀਤੀਆਂ ਹਨ। ਮਾਮਲੇ ਦੀ ਜਾਂਚ ਏ. ਐੱਸ. ਆਈ. ਬਲਦੇਵ ਸਿੰਘ ਕਰ ਰਹੇ ਹਨ।


Related News