ਦਾਜ ਲਈ ਪ੍ਰੇਸ਼ਾਨ ਕਰਨ ’ਤੇ ਪਤੀ ਖਿਲਾਫ ਮਾਮਲਾ ਦਰਜ

Monday, Nov 05, 2018 - 03:51 AM (IST)

ਦਾਜ ਲਈ ਪ੍ਰੇਸ਼ਾਨ ਕਰਨ ’ਤੇ ਪਤੀ ਖਿਲਾਫ ਮਾਮਲਾ ਦਰਜ

ਬਠਿੰਡਾ, (ਸੁਖਵਿੰਦਰ)- ਮਹਿਲਾ ਥਾਣਾ ਵਲੋਂ ਦਾਜ ਲਈ ਪ੍ਰੇਸ਼ਾਨ ਕਰਨ ’ਤੇ ਪਤੀ ਖਿਲਾਫ  ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੀੜਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸਦਾ ਵਿਆਹ ਰੋਹਤਾਸ ਕੁਮਾਰ ਵਾਸੀ ਫਤਿਆਬਾਦ ਹਰਿਆਣਾ ਨਾਲ ਹੋਇਆ ਸੀ। ਵਿਆਹ ਦੌਰਾਨ ਉਸਦੇ ਪਰਿਵਾਰ ਵਲੋਂ ਆਪਣੀ ਹੈਸੀਅਤ ਮੁਤਾਬਕ ਦਾਜ ਵੀ ਦਿੱਤਾ ਗਿਅ ਸੀ ਪਰ ਮੁਲਜ਼ਮ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਦਾਜ ਨਾ ਲਿਆਉਣ ’ਤੇ ਮੁਲਜ਼ਮ ਨੇ ਉਸਦਾ ਇਸਤਰੀ ਧਨ ਖੁਰਦ-ਬੁਰਦ ਕਰ ਦਿੱਤਾ। ਪੁਲਸ ਨੇ ਵਿਆਹੁਤਾ ਦੀ ਸ਼ਿਕਾਇਤ ’ਤੇ ਪਤੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


Related News