ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਹਿਲਾ ਏਜੰਟ ਨੇ 2 ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਮਾਮਲਾ ਦਰਜ
Wednesday, Aug 21, 2024 - 12:55 AM (IST)
ਲੁਧਿਆਣਾ (ਗੌਤਮ)- ਦੁੱਗਰੀ, ਫੇਸ-1 ’ਚ ਰਹਿਣ ਵਾਲੀ ਔਰਤ ਨੇ ਇਸੇ ਇਲਾਕੇ ਦੀ ਰਹਿਣ ਵਾਲੀ ਇਕ ਔਰਤ ਸਮੇਤ 2 ਵਿਅਕਤੀਆਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 6 ਲੱਖ ਰੁਪਏ ਦੀ ਧੋਖਾਦੇਹੀ ਕਰ ਲਈ। ਧੋਖਾਦੇਹੀ ਦਾ ਸ਼ਿਕਾਰ ਹੋਏ ਲੋਕਾਂ ਨੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਤਾਂ ਥਾਣਾ ਦੁੱਗਰੀ ਦੀ ਪੁਲਸ ਨੇ ਵੱਖ-ਵੱਖ 2 ਕੇਸ ਦਰਜ ਕਰ ਲਏ ਹਨ।
ਪੁਲਸ ਨੇ ਦੁੱਗਰੀ, ਫੇਸ-1 ਦੀ ਰਹਿਣ ਵਾਲੀ ਮਨਪ੍ਰੀਤ ਕੌਰ ਦੇ ਬਿਆਨਾਂ ’ਤੇ ਫੇਸ-1 ਦੀ ਰਹਿਣ ਵਾਲੀ ਇੰਦਰਜੀਤ ਕੌਰ ਖਿਲਾਫ਼ ਇਮੀਗ੍ਰੇਸ਼ਨ ਐਕਟ ਅਤੇ ਧੋਖਾਦੇਹੀ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ, ਜਦੋਂਕਿ ਮੁਲਜ਼ਮ ਇੰਦਰਜੀਤ ਕੌਰ ਖਿਲਾਫ਼ ਦੂਜਾ ਕੇਸ ਦੁੱਗਰੀ, ਫੇਸ ਦੇ ਰਹਿਣ ਵਾਲੇ ਰਵਿੰਦਰ ਸਿੰਘ ਦੇ ਬਿਆਨ ’ਤੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਰੱਖੜੀ ਵਾਲੇ ਦਿਨ ਅਮਰੀਕਾ 'ਚ ਵਾਪਰੇ ਹਾਦਸੇ ਨੇ ਘਰ 'ਚ ਵਿਛਾ'ਤੇ ਸੱਥਰ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਹੋਈ ਮੌਤ
ਸ਼ਿਕਾਇਤਕਰਤਾਵਾਂ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਕਤ ਔਰਤ ਨੇ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 3-3 ਲੱਖ ਰੁਪਏ ਲੈ ਲਏ, ਪਰ ਉਸ ਨੇ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਪੈਸੇ ਮੰਗਣ ’ਤੇ ਮੁਲਜ਼ਮ ਨੇ ਉਨ੍ਹਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ- ਕੋਲਕਾਤਾ ਰੇਪ ਤੇ ਕਤਲ ਮਾਮਲੇ 'ਚ ਮਹਿਲਾ ਡਾਕਟਰ ਦੇ ਮਾਪਿਆਂ ਦਾ ਵੱਡਾ ਬਿਆਨ, ਕੀਤੇ ਕਈ ਅਹਿਮ ਖੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e