ਮਾਮਲਾ ਅਕਾਲੀ ਵਰਕਰ ਦੇ ਕਤਲ ਦਾ : ਪਰਿਵਾਰਕ ਮੈਂਬਰਾਂ ਦਿੱਤੀ ਇਹ ਚੇਤਾਵਨੀ

Saturday, Apr 17, 2021 - 11:34 AM (IST)

ਮਾਮਲਾ ਅਕਾਲੀ ਵਰਕਰ ਦੇ ਕਤਲ ਦਾ : ਪਰਿਵਾਰਕ ਮੈਂਬਰਾਂ ਦਿੱਤੀ ਇਹ ਚੇਤਾਵਨੀ

ਗੁਰੂਹਰਸਹਾਏ (ਸੁਨੀਲ ਆਵਲਾ)-ਸ਼ਹਿਰ ਦੇ ਨਾਲ ਲੱਗਦੇ ਪਿੰਡ ਚੱਕ ਪੰਜੇ ਕੇ ਵਿਖੇ ਪਿਛਲੇ ਦਿਨੀਂ ਅਕਾਲੀ ਵਰਕਰ ਮਹਿੰਦਰ ਸਿੰਘ ਅਤੇ ਉਸ ਦੇ ਪੁੱਤਰ ਗੁਰਚਰਨ ਸਿੰਘ ’ਤੇ ਕਈ ਲੋਕਾਂ ਨੇ ਗੋਲੀਆਂ ਚਲਾਈਆਂ, ਜਿਸ ਦੌਰਾਨ ਮਹਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਉਸ ਦਾ ਪੁੱਤਰ ਗੁਰਚਰਨ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਅੱਜ ਦੇਰ ਸ਼ਾਮ ਮ੍ਰਿਤਕ ਮਹਿੰਦਰ ਸਿੰਘ ਦੀ ਲਾਸ਼ ਨੂੰ ਧਰਨੇ ਵਾਲੀ ਜਗ੍ਹਾ ’ਤੇ ਰੱਖ ਕੇ ਪੁਲਸ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਚੇਤਾਵਨੀ ਦਿੱਤੀ ਕਿ ਜਿੰਨਾ ਚਿਰ ਮਹਿੰਦਰ ਸਿੰਘ ਦੇ ਕਾਤਲ ਫੜੇ ਨਹੀਂ ਜਾਣਗੇ, ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਧਰਨੇ ਵਾਲੀ ਜਗ੍ਹਾ ਤੋਂ ਲਾਸ਼ ਨੂੰ ਨਹੀਂ ਚੁੱਕਿਆ ਜਾਵੇਗਾ।

PunjabKesari

ਪੁਲਸ ਨੇ ਕਾਰਵਾਈ ਕਰਦਿਆਂ ਕਈ ਲੋਕਾਂ ’ਤੇ ਕਤਲ ਦਾ ਮਾਮਲਾ ਦਰਜ ਕੀਤਾ ਹੈ ਪਰ ਪੁਲਸ ਵੱਲੋਂ ਦੋਸ਼ੀ ਅਜੇ ਤੱਕ ਫੜੇ ਨਹੀਂ ਗਏ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਗੁਰੂਹਰਸਹਾਏ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਵਰਕਰਾਂ ਨੇ ਮ੍ਰਿਤਕ ਮਹਿੰਦਰ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਫਰੀਦਕੋਟ ਰੋਡ ਵਿਖੇ ਧਰਨਾ ਲਾਇਆ ਹੋਇਆ ਹੈ, ਜੋ ਦੂਸਰੇ ਦਿਨ ’ਚ ਸ਼ਾਮਲ ਹੋ ਗਿਆ ਹੈ।

ਨੋਨੀ ਮਾਨ ਨੇ ਦੱਸਿਆ ਕਿ ਮ੍ਰਿਤਕ ਮਹਿੰਦਰ ਸਿੰਘ ’ਤੇ ਪਹਿਲਾਂ ਵੀ ਕਈ ਵਾਰ ਕਾਤਿਲਾਨਾ ਹਮਲੇ ਹੋ ਚੁੱਕੇ ਹਨ ਅਤੇ ਜਿਨ੍ਹਾਂ ਲੋਕਾਂ ਨੇ ਮਹਿੰਦਰ ਸਿੰਘ ’ਤੇ ਹਮਲੇ ਕੀਤੇ ਸਨ, ਉਨ੍ਹਾਂ ’ਤੇ 307 ਦੇ ਪਰਚੇ ਦਰਜ ਹਨ ਪਰ ਪੁਲਸ ਵੱਲੋਂ ਉਨ੍ਹਾਂ ’ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਤੇ ਨਾ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਨਾ ਹੀ ਉਨ੍ਹਾਂ ਦੇ ਅਸਲੇ ਜ਼ਬਤ ਕੀਤੇ ਗਏ ਤੇ ਨਾ ਹੀ ਲਾਇਸੈਂਸ ਰੱਦ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਖੁੱਲ੍ਹੇਆਮ ਘੁੰਮ ਰਹੇ ਦੋਸ਼ੀਆਂ ਨੇ ਮਹਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਉਨ੍ਹਾਂ ਕਿਹਾ ਕਿ ਮਹਿੰਦਰ ਸਿੰਘ ਦਾ ਕਤਲ ਜ਼ਮੀਨੀ ਵਿਵਾਦ ਕਰਕੇ ਨਹੀਂ, ਬਲਕਿ ਸਿਆਸੀ ਸ਼ਹਿ ਕਰਕੇ ਹੋਇਆ ਹੈ। ਧਰਨੇ ਵਾਲੀ ਥਾਂ ’ਤੇ ਪਹੁੰਚੇ ਐੱਸ. ਪੀ. ਫਿਰੋਜ਼ਪੁਰ ਚੀਮਾ ਨੇ ਵਰਦੇਵ ਸਿੰਘ ਨੋਨੀ ਮਾਨ ਨਾਲ ਗੱਲ ਕੀਤੀ ਅਤੇ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 


author

Anuradha

Content Editor

Related News