ਮਾਮਲਾ 15 ਲੱਖ ਦੀ ਫਿਰੌਤੀ ਮੰਗਣ ਤੇ ਦੁਕਾਨਦਾਰ ''ਤੇ ਗੋਲੀਆਂ ਚਲਾਉਣ ਦਾ, ਹਥਿਆਰ ਸਣੇ 2 ਗ੍ਰਿਫ਼ਤਾਰ

Friday, Sep 29, 2023 - 04:13 PM (IST)

ਮਾਮਲਾ 15 ਲੱਖ ਦੀ ਫਿਰੌਤੀ ਮੰਗਣ ਤੇ ਦੁਕਾਨਦਾਰ ''ਤੇ ਗੋਲੀਆਂ ਚਲਾਉਣ ਦਾ, ਹਥਿਆਰ ਸਣੇ 2 ਗ੍ਰਿਫ਼ਤਾਰ

ਫਿਰੋਜ਼ਪੁਰ/ਜ਼ੀਰਾ (ਕੁਮਾਰ, ਗੁਰਮੇਲ ਸੇਖਵਾਂ) : ਕੁਝ ਦਿਨ ਪਹਿਲਾਂ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਖੇ ਗੈਂਗਸਟਰ ਲੰਡਾ ਹਰੀ ਕੇ ਦੇ ਨਾਂਅ ’ਤੇ ਮੈਸੇਜ ਭੇਜ ਕੇ 15 ਲੱਖ ਦੀ ਫਿਰੌਤੀ ਮੰਗਣ ਅਤੇ ਦੁਕਾਨਦਾਰ ਰਾਜ ਕੁਮਾਰ ਪੁੱਤਰ ਵੇਦ ਪ੍ਰਕਾਸ਼ ਵਾਸੀ ਬਸਤੀ ਮਾਛੀਆਂ ’ਤੇ ਗੋਲੀ ਚਲਾਉਣ ਦੀ ਘਟਨਾ ਦਾ ਫਿਰੋਜ਼ਪੁਰ ਪੁਲਸ ਨੇ ਪਰਦਾਫਾਸ਼ ਕਰਦੇ ਹੋਏ ਇਕ ਨਾਬਾਲਗ ਸਮੇਤ 4 ਲੋਕਾਂ ਨੂੰ ਨਾਮਜ਼ਦ ਕਰਦੇ ਹੋਏ ਡੀ. ਐੱਸ. ਪੀ. ਜ਼ੀਰਾ ਸਰਦਾਰ ਗੁਰਦੀਪ ਸਿੰਘ, ਡੀ. ਐੱਸ. ਪੀ. ਡਿਟੈਕਟਿਵ ਸਰਦਾਰ ਬਲਕਾਰ ਸਿੰਘ, ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ, ਇੰਸਪੈਕਟਰ ਜਤਿੰਦਰ ਸਿੰਘ ਐੱਸ. ਐੱਚ. ਓ. ਸਿਟੀ ਜ਼ੀਰਾ ਅਤੇ ਸਬ-ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ 2 ਲੋਕਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ- ਜ਼ਿੰਦਗੀ ਦੀ ਆਖਰੀ ਰੀਲ ਨਾ ਸਾਬਤ ਹੋ ਜਾਵੇ ਐਲੀਵੇਟਿਡ ਰੋਡ ’ਤੇ ਕੀਤਾ ਸਟੰਟ!

ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ’ਚ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਪੁਲਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਡੀ. ਐੱਸ. ਪੀ. ਸਰਦਾਰ ਬਲਕਾਰ ਸਿੰਘ ਅਤੇ ਡੀ. ਐੱਸ. ਪੀ. ਜ਼ੀਰਾ ਸਰਦਾਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਪੁਲਸ ਵੱਲੋਂ ਇਸ ਘਟਨਾ ਦੀ ਟੈਕਨੀਕਲ ਤਰੀਕੇ ਨਾਲ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਇਸ ਵਾਰਦਾਤ ਨੂੰ ਸਤਨਾਮ ਸਿੰਘ ਉਰਫ ਸੋਨੂੰ ਪੁੱਤਰ ਸੁਖਚੈਨ ਸਿੰਘ ਵਾਸੀ ਸ਼ਮਸ਼ਦੀਨ ਜ਼ੀਰਾ, ਅਮਿਤ ਭੱਟੀ ਉਰਫ ਗੋਪੀ ਪੁੱਤਰ ਅੰਗਰੇਜ਼ ਸਿੰਘ ਵਾਸੀ ਬਸਤੀ ਮਾਛੀਆਂ ਜ਼ੀਰਾ, ਗੁਰਪ੍ਰੀਤ ਸਿੰਘ ਉਰਫ ਗੁਮਾ ਪੁੱਤਰ ਜਸਵਿੰਦਰ ਸਿੰਘ ਵਾਸੀ ਜ਼ੀਰਾ ਅਤੇ ਇਕ ਨਾਬਾਲਿਗ ਨੇ ਅੰਜਾਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਅਮਿਤ ਭੱਟੀ ਅਤੇ ਸਤਨਾਮ ਸਿੰਘ ਉਰਫ ਸੋਨੂੰ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂਕਿ ਗੁਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ। 

PunjabKesari

ਇਹ ਵੀ ਪੜ੍ਹੋ- ਸਿਆਸਤ ਦੀ ਲੜਾਈ : ਪਾਰਟੀ ਵਿਸ਼ੇਸ਼ 'ਚ ਲੰਬੇ ਸਮੇਂ ਲਈ ਸ਼ਾਹ-ਸਵਾਰ ਬਣਨਾ ਟੇਢੀ ਖੀਰ

ਐੱਸ. ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਇੰਸਪੈਕਟਰ ਹਰਪ੍ਰੀਤ ਸਿੰਘ, ਇੰਸਪੈਕਟਰ ਜਤਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਵੱਲੋਂ ਸਤਨਾਮ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਤੋਂ ਤਲਾਸ਼ੀ ਲੈਣ ’ਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ, ਜਿਸ ਤੋਂ ਬਾਅਦ ਸਬ-ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਅਮਿਤ ਭੱਟੀ ਉਰਫ ਗੋਪੀ ਨੂੰ ਕਾਬੂ ਕੀਤਾ, ਜਿਸ ਕੋਲੋਂ 315 ਬੋਰ ਦਾ ਇਕ ਦੇਸੀ ਪਿਸਤੌਲ, 2 ਜ਼ਿੰਦਾ ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ ਅਤੇ ਇਹ ਹਥਿਆਰ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਫੜ੍ਹੇ ਗਏ ਸਤਨਾਮ ਸਿੰਘ ਉਰਫ ਸੋਨੂੰ ਨੇ ਮੰਨਿਆ ਕਿ ਉਸ ਨੇ ਕਰਜ਼ਾ ਲਿਆ ਸੀ ਅਤੇ ਕਰਜ਼ਾ ਮੋੜਨ ਲਈ ਪੈਸਿਆਂ ਦੀ ਲੋੜ ਸੀ, ਜਿਸ ’ਤੇ ਇਨ੍ਹਾਂ ਸਾਰਿਆਂ ਨੇ ਮਿਲ ਕੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਇਨ੍ਹਾਂ ਵਿਅਕਤੀਆਂ ਦਾ ਅਦਾਲਤ ਤੋਂ ਪੁਲਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News