ਨਾਜਾਇਜ਼ ਮਾਈਨਿੰਗ ਦਾ ਮਾਮਲਾ : ਰੇਤ ਨਾਲ ਭਰੀ ਟਰੈਕਟਰ ਟਰਾਲੀ ਸਮੇਤ 1 ਕਾਬੂ

04/16/2022 3:02:48 PM

ਫਿਰੋਜ਼ਪੁਰ (ਕੁਮਾਰ) : ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਸ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲੇ ਇੱਕ ਵਿਅਕਤੀ ਨੂੰ ਪਿੰਡ ਮਧਰੇ ਦੇ ਇਲਾਕੇ ਵਿੱਚ ਰੇਤ ਨਾਲ ਭਰੀ ਇੱਕ ਟਰੈਕਟਰ ਟਰਾਲੀ ਸਮੇਤ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੇ ਬਿਨਾਂ ਨੰਬਰੀ ਟਰੈਕਟਰ ਟਰਾਲੀ ਰੇਤ ਨਾਲ ਭਰੀ ਹੋਈ ਦੇਖੀ, ਜਿਸ ਨੂੰ ਰੋਕ ਕੇ ਡਰਾਈਵਰ ਨੂੰ ਰੇਤ ਦੀ ਸਰਕਾਰੀ ਪਰਚੀ ਦਿਖਾਉਣ ਲਈ ਕਿਹਾ ਗਿਆ। ਉਸਨੇ ਦੱਸਿਆ ਕਿ ਉਹ ਸਤਲੁਜ ਦਰਿਆ ਵਿੱਚੋਂ ਰੇਤਾ ਭਰ ਕੇ ਲਿਆਇਆ ਹੈ ਤੇ ਉਸ ਕੋਲ ਕੋਈ ਪਰਚੀ ਨਹੀਂ ਹੈ, ਜਿਸ ਕਾਰਨ ਪੁਲਸ ਨੇ ਟਰੈਕਟਰ ਟਰਾਲੀ ਨੂੰ ਕਬਜ਼ੇ ਵਿੱਚ ਲੈ ਕੇ ਚਾਲਕ ਅੰਗਰੇਜ਼ ਸਿੰਘ ਖ਼ਿਲਾਫ਼ ਆਈ.ਪੀ.ਸੀ ਅਤੇ ਮਾਈਨਿੰਗ ਐਂਡ ਮਿਨਰਲ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News