CM ਮਾਨ ਦੀ ਕੋਠੀ ਦੇ ਬਾਹਰ ਭੁੱਖ ਹੜਤਾਲ ’ਤੇ ਬੈਠਾ ਨੌਜਵਾਨ ਪ੍ਰੀਤ ਸ਼ਰਮਾ
Wednesday, Apr 06, 2022 - 03:22 PM (IST)
ਸੰਗਰੂਰ (ਪ੍ਰਿੰਸ) : ਪੰਜਾਬ ’ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਸੰਗਰੂਰ ਸ਼ਹਿਰ ਦਾ ਨੌਜਵਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਭੁੱਖ ਹੜਤਾਲ ’ਤੇ ਬੈਠ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੀਤ ਸ਼ਰਮਾ ਨੇ ਦੱਸਿਆ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਜੇਕਰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ 24 ਘੰਟਿਆਂ ’ਚ ਬੇਅਦਬੀ ਕਰਨ ਵਾਲਿਆਂ ਨੂੰ ਜੇਲ੍ਹਾਂ ’ਚ ਬੰਦ ਕੀਤਾ ਜਾਵੇਗਾ। ਹੁਣ ਤਾਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਲਗਭਗ 240 ਘੰਟੇ ਤੋਂ ਜ਼ਿਆਦਾ ਸਮਾਂ ਬੀਤ ਚੁੱਕਾ ਹੈ।
ਇਹ ਵੀ ਪੜ੍ਹੋ : ਨਕੋਦਰ ਥਾਣੇ 'ਚ ਪਿੰਡ ਬਜੂਹਾ ਕਲਾਂ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ ਨੇ ਪੁਲਸ 'ਤੇ ਗੰਭੀਰ ਇਲਜ਼ਾਮ
ਪ੍ਰੀਤ ਸ਼ਰਮਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫੜਨਾ ਤਾਂ ਦੂਰ ਦੀ ਗੱਲ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ’ਚੋਂ ਇਕ ਵੀ ਵਿਧਾਇਕ ਨੇ ਬੇਅਦਬੀ ਦਾ ਮੁੱਦਾ ਨਹੀਂ ਚੁੱਕਿਆ ਹੈ। ਜਿਸ ਦੇ ਚੱਲਦਿਆਂ ਅੱਜ ਮੈਂ ਭੁੱਖ ਹੜਤਾਲ ’ਤੇ ਬੈਠਣ ਲਈ ਮਜ਼ਬੂਰ ਹਾਂ। ਪ੍ਰੀਤ ਨੇ ਕਿਹਾ ਕਿ ਜਦੋਂ ਤਕ ਉਸਦੇ ਸਰੀਰ ’ਚ ਜਾਨ ਹੈ ਉਦੋਂ ਤੱਕ ਉਹ ਭੁੱਖ ਹੜਤਾਲ ’ਤੇ ਬੈਠਾ ਰਹੇਗਾ। ਉਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਖਾਸ ਪਾਰਟੀ ਬਣ ਚੁੱਕੀ ਹੈ। ਤਾਹੀਂ ਤਾਂ ਉਹ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਦਾ ਆਨੰਦ ਮਾਣ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਦਿੱਤੀ ਇੱਕ ਹੋਰ ਵੱਡੀ ਰਾਹਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ