ਮਾਮਲਾ ਟਰੈਕਟਰ ’ਤੇ ਡੈੱਕ ਲਗਾਉਣ ਦਾ : ਹਥਿਆਰਬੰਦ ਨੌਜਵਾਨਾਂ ਨੇ ਕੀਤੀ ਹਵਾਈ ਫਾਇਰਿੰਗ, 9 ਨਾਮਜ਼ਦ

Tuesday, May 03, 2022 - 05:08 PM (IST)

ਮਾਮਲਾ ਟਰੈਕਟਰ ’ਤੇ ਡੈੱਕ ਲਗਾਉਣ ਦਾ : ਹਥਿਆਰਬੰਦ ਨੌਜਵਾਨਾਂ ਨੇ ਕੀਤੀ ਹਵਾਈ ਫਾਇਰਿੰਗ, 9 ਨਾਮਜ਼ਦ

ਮੋਗਾ (ਅਜ਼ਾਦ) : ਥਾਣਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਵੈਰੋਕੇ ਵਿਚ ਟਰੈਕਟਰ ’ਤੇ ਉਚੀ ਆਵਾਜ਼ ਵਿਚ ਡੈੱਕ ਲਾ ਕੇ ਲੰਘਣ ਦੇ ਨੂੰ ਲੈ ਕੇ ਕੁਝ ਹਥਿਆਰਬੰਦ ਵਿਅਕਤੀਆਂ ਵਲੋਂ ਤੇਜਾ ਸਿੰਘ ਦੇ ਘਰ ਦੇ ਅੱਗੇ ਆ ਕੇ ਗਾਲੀ-ਗਲੋਚ ਕਰਨ ਅਤੇ ਹਵਾਈ ਫਾਇਰਿੰਗ ਕਰਨ ਦੇ ਇਲਾਵਾ ਉਨ੍ਹਾਂ ਦੇ ਗੇਟ ਦੀ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਵਲੋਂ ਵਿਕਰਮਜੀਤ ਸਿੰਘ ਉਰਫ ਕਾਲਾ, ਸੁਖਚੈਨ ਸਿੰਘ ਉਰਫ ਰਾਜੂ, ਗੁਰਭੇਜ ਸਿੰਘ, ਬਲਕਾਰ ਸਿੰਘ, ਬਲਵਿੰਦਰ ਸਿੰਘ, ਜੀਤ ਸਿੰਘ, ਹਰਮਨ ਸਿੰਘ, ਕੁਲਵਿੰਦਰ ਸਿੰਘ, ਗੁਰਜੀਤ ਸਿੰਘ ਸਾਰੇ ਨਿਵਾਸੀ ਪਿੰਡ ਵੈਰੋਕੇ ਦੇ ਖ਼ਿਲਾਫ਼ ਹਵਾਈ ਫਾਇਰ ਕਰਨ ਅਤੇ ਹੋਰ ਧਾਰਾਵਾਂ ਦੇ ਤਹਿਤ ਥਾਣਾ ਸਮਾਲਸਰ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਕਲਯੁੱਗੀ ਮਾਂ : ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ 4 ਬੱਚਿਆਂ ਸਣੇ ਪੂਰੇ ਪਰਿਵਾਰ ਨੂੰ ਜ਼ਹਿਰ ਦੇ ਕੇ ਆਸ਼ਕ ਨਾਲ ਹੋਈ ਫਰਾਰ

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਮੰਦਤਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ’ਚ ਤੇਜਾ ਸਿੰਘ ਨੇ ਕਥਿਤ ਦੋਸ਼ੀ ਵਿਕਰਮਜੀਤ ਸਿੰਘ ਆਦਿ ਟਰੈਕਟਰ ’ਤੇ ਉਚੀ ਆਵਾਜ਼ ’ਚ ਡੈੱਕ ਲਾ ਕੇ ਉਨ੍ਹਾਂ ਦੇ ਘਰ ਅੱਗੇ ਲੰਘਦੇ ਸਨ, ਜਿਨ੍ਹਾਂ ਨੂੰ ਮੈਂ ਕਈ ਵਾਰ ਰੋਕਿਆ, ਜਿਸ ਕਾਰਨ ਉਹ ਮੇਰੇ ਨਾਲ ਰੰਜਿਸ ਰੱਖਣ ਲੱਗੇ, ਬੀਤੇ ਦਿਨ ਸਾਰੇ ਹਮਲਾਵਰ ਹਥਿਆਰਾਂ ਨਾਲ ਲੈਸ ਹੋ ਕੇ ਮੋਟਰਸਾਈਕਲ ’ਤੇ ਉਨ੍ਹਾਂ ਦੇ ਘਰ ਅੱਗੇ ਆਏ ਅਤੇ ਗੇਟ ਦੀ ਭੰਨਤੋੜ ਕਰਨ ਦੇ ਇਲਾਵਾ ਉਨ੍ਹਾਂ ਨੂੰ ਗਾਲੀ-ਗਲੋਚ ਕਰ ਕੇ ਧਮਕੀਆਂ ਦੇਣ ਲੱਗੇ। ਜਦ ਮੈਂ ਰੋਕਣ ਦਾ ਯਤਨ ਕੀਤਾ ਤਾਂ ਉਨ੍ਹਾਂ 4-5 ਹਵਾਈ ਫਾਇਰ ਵੀ ਕੀਤੇ, ਜਿਸ ’ਤੇ ਮੈਂ ਜਦ ਆਪਣੇ ਘਰ ਦਾ ਗੇਟ ਖੋਲ੍ਹਿਆ ਤਾਂ ਕਥਿਤ ਦੋਸ਼ੀ ਉਥੋਂ ਭੱਜ ਗਏ। ਜਾਂਚ ਅਧਿਕਾਰੀ ਨੇ ਕਿਹਾ ਕਿ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News