ਭਾਰੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ’ਤੇ ਔਰਤ ਸਣੇ 2 ਖਿਲਾਫ ਪਰਚਾ

01/22/2020 3:19:36 PM

ਫਾਜ਼ਿਲਕਾ, ਜਲਾਲਾਬਾਦ (ਨਾਗਪਾਲ, ਨਿਖੰਜ, ਜਤਿੰਦਰ ) - ਥਾਣਾ ਸਿਟੀ ਜਲਾਲਾਬਾਦ ਤੇ ਥਾਣਾ ਸਦਰ ਦੀ ਪੁਲਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ 1 ਔਰਤ ਕੋਲੋ 3200 ਤੇ 1 ਵਿਅਕਤੀ ਕੋਲੋ 320 ਗੋਲੀਆਂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਜਲਾਲਾਬਾਦ ਦੇ ਡੀ.ਐਸ.ਪੀ ਜਸਪਾਲ ਸਿੰਘ ਢਿੱਲੋ ਨੇ ਆਪਣੇ ਦਫਤਰ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਥਾਣਾ ਸਿਟੀ ਦੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਨਿਰਮਲਾ ਰਾਣੀ ਵਾਸੀ ਮਾਹਲਮ ਦੀ ਰਹਿਣ ਵਾਲੀ ਹੈ ਜੋ ਕਿ ਬਸਤੀ ਭੰਡਾਰੀਆ ਦੀ ਕਾਲੌਨੀ ਅਮੀਰ ਖਾਸ ਵਿਖੇ ਨਸ਼ੀਲੀਆਂ ਗੋਲੀਆਂ ਲੈ ਕੇ ਬੈਠੀ ਹੈ। ਪੁਲਸ ਪਾਰਟੀ ਨੇ ਮੁਖਬਰ ਦੀ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਕੇ ਔਰਤ ਦੇ ਕਬਜ਼ੇ ’ਚੋਂ 3200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। 

ਡੀ.ਐਸ.ਪੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤਰ੍ਹਾਂ ਦੇ ਇਕ ਹੋਰ ਮਾਮਲੇ ’ਚ ਥਾਣਾ ਸਦਰ ਜਲਾਲਾਬਾਦ ਦੇ ਐਸ.ਐਚ.ੳ ਨੇ ਮੁਖਬਰ ਖਾਸ ਦੀ ਇਤਲਾਹ ’ਤੇ ਰਾਜ ਸਿੰਘ ਪੁੱਤਰ ਭਲਵਾਨ ਸਿੰਘ ਨੂੰ ਬਸਤੀ ਭੰਡਾਰੀਆ ਵਾਲੀ ਤੋਂ 320 ਗੋਲੀਆਂ ਸਣੇ ਕਾਬੂ ਕੀਤਾ ਹੈ। ਡੀ.ਐਸ.ਪੀ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਦੋਵਾਂ ਦੋਸ਼ੀਆਂ ਨੂੰ ਅਦਾਲਤ ਪੇਸ਼ ਕਰੇ ਰਿਮਾਂਡ ਹਾਸਲ ਕਰਕੇ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਕਿ ਹੋਰ ਵੀ ਖੁਲਾਸੇ ਹੋ ਸਕਣ। ਇਸ ਮੌਕੇ ਥਾਣਾ ਸਿਟੀ ਜਲਾਲਾਬਾਦ ਦੇ ਐਸ.ਐਚ.ੳ ਲੇਖ ਰਾਜ ਬੱਟੀ ਅਤੇ ਪੁਲਸ ਦੇ ਕਰਮਚਾਰੀ ਵੀ ਮੌਜੂਦ ਸਨ।


rajwinder kaur

Content Editor

Related News