ਸਾਜਿਸ਼ ਦੇ ਤਹਿਤ 80 ਲੱਖ ਰੁਪਏ ਦੀ ਧੋਖਾਧੜੀ ਕਰਨ ’ਤੇ ਮਹਿਲਾ ਸਣੇ 3 ’ਤੇ ਕੇਸ ਦਰਜ

Sunday, Dec 08, 2024 - 03:38 PM (IST)

ਸਾਜਿਸ਼ ਦੇ ਤਹਿਤ 80 ਲੱਖ ਰੁਪਏ ਦੀ ਧੋਖਾਧੜੀ ਕਰਨ ’ਤੇ ਮਹਿਲਾ ਸਣੇ 3 ’ਤੇ ਕੇਸ ਦਰਜ

ਲੁਧਿਆਣਾ (ਗੌਤਮ) - ਥਾਣਾ ਪੀਏਯੂ ਦੀ ਪੁਲਸ ਨੇ ਸਾਜਿਸ਼ ਦੇ ਤਹਿਤ ਧੋਖਾਧੜੀ ਅਤੇ ਅਮਾਨਤ ’ਚ ਖਿਆਨਤ ਕਰਨ ਦੇ ਦੋਸ਼ ’ਚ ਮਹਿਲਾ ਸਮੇਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਵਰਨ੍ਹਦਾ ਵਾਸੀ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਪੁਲਸ ਨੇ ਭੁਪਿੰਦਰ ਸਿੰਘ, ਉਸ ਦੀ ਪਤਨੀ ਸੁਖਵਿੰਦਰ ਕੌਰ ਅਤੇ ਪਾਰਸ ਜੈਨ ਖ਼ਿਲਾਫ਼ ਕਾਰਵਾਈ ਕੀਤੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਮੁਲਜ਼ਮ ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਪਾਰਸ ਜੈਨ ਨਾਲ ਰਾਏਕੋਟ ਵਿੱਚ 37 ਏਕੜ ਜ਼ਮੀਨ ਦਾ ਸੌਦਾ ਤੈਅ ਕੀਤਾ ਸੀ।

ਇਹ ਵੀ ਪੜ੍ਹੋ - ਵੱਡਾ ਹਾਦਸਾ : ਪਿਕਨਿਕ 'ਤੇ ਜਾ ਰਹੀ ਸਕੂਲ ਬੱਸ ਪਲਟੀ, 3 ਬੱਚਿਆਂ ਮੌਤ, ਪਿਆ ਚੀਕ-ਚਿਹਾੜਾ

ਇਸ ਸੌਦੇ ਵਿੱਚ ਮੁਲਜ਼ਮਾਂ ਨੇ 112 ਕਨਾਲ ਜ਼ਮੀਨ ਦੀ ਰਜਿਸਟਰੀ ਕਰਵਾ ਲਈ ਪਰ ਬਾਕੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 80 ਲੱਖ ਰੁਪਏ ਲੈ ਕੇ ਵੀ ਰਜਿਸਟਰੀ ਨਹੀਂ ਕਰਵਾਈ। ਉਸ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਉਸ ਨਾਲ ਧੋਖਾ ਕੀਤਾ ਅਤੇ ਉਸ ਦੇ ਭਰੋਸੇ ਨਾਲ ਧੋਖਾ ਕੀਤਾ।

ਇਹ ਵੀ ਪੜ੍ਹੋ - School Holidays: ਸਰਦੀਆਂ ਦੀਆਂ ਛੁੱਟੀਆਂ 'ਤੇ 2 ਮਹੀਨੇ ਬੰਦ ਰਹਿਣਗੇ ਸਕੂਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News