14 ਸਾਲ ਦੀ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਲੜਕੇ ਸਮੇਤ ਮਾਂ-ਪਿਓ ''ਤੇ ਪਰਚਾ
Thursday, Sep 27, 2018 - 05:59 PM (IST)

ਫ਼ਿਰੋਜ਼ਪੁਰ (ਕੁਮਾਰ) - 14 ਸਾਲ ਦੀ ਨਾਬਾਲਿਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਣ ਸਬੰਧੀ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਲੜਕੇ ਅਤੇ ਉਸ ਦੀ ਮਦਦ ਕਰਨ ਵਾਲੇ ਮਾਂ-ਪਿਉ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆ ਏ.ਐੱਸ.ਆਈ. ਸੁਦੇਸ਼ ਕੁਮਾਰ ਨੇ ਦੱਸਿਆ ਕਿ ਮੁਦੱਈ ਕਮਲ ਮਸੀਹ ਪੁੱਤਰ ਲਾਜਰ ਮਸੀਹ ਨੇ ਦੋਸ਼ ਲਗਾਇਆ ਕਿ ਜਗਪ੍ਰੀਤ ਸਿੰਘ ਨਾਂ ਦਾਂ ਲੜਕਾ ਆਪਣੀ ਮਾਂ ਮਨਜੀਤ ਕੌਰ ਤੇ ਬਾਪ ਨਛੱਤਰ ਸਿੰਘ ਦੀ ਮਦਦ ਨਾਲ ਉਸ ਦੀ 14 ਸਾਲ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਲੜਕੇ ਅਤੇ ਉਸ ਦੇ ਮਾਤਾ-ਪਿਤਾ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।