ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਭਜਾਉਣ ਦੇ ਦੋਸ਼ ’ਚ 1 ਨੌਜਵਾਨ ਖ਼ਿਲਾਫ਼ ਮਾਮਲਾ ਦਰਜ

04/22/2022 3:45:35 PM

ਫਿਰੋਜ਼ਪੁਰ (ਕੁਮਾਰ,ਜਸਪਾਲ) : ਇੱਕ 15 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਲੈ ਜਾਣ ਦੇ ਦੋਸ਼ ਵਿੱਚ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਸੰਨੀ ਨਾਮਕ ਨੌਜਵਾਨ ਖ਼ਿਲਾਫ਼ ਆਈ.ਪੀ.ਸੀ ਅਤੇ ਪੋਸਕੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਲੜਕੀ ਦੇ ਪਿਤਾ ਨੇ ਦੱਸਿਆ ਹੈ ਕਿ ਉਹ ਅਤੇ ਉਸਦੀ ਪਤਨੀ ਘਰ ਵਿੱਚ ਨਹੀਂ ਸਨ ਅਤੇ ਸ਼ਾਮ ਨੂੰ ਜਦੋਂ ਉਹ ਘਰ ਆਏ ਤਾਂ ਦੇਖਿਆ ਕਿ ਉਸਦੀ ਲੜਕੀ ਸਤਿੰਦਰ ਕੌਰ (ਕਾਲਪਨਿਕ ਨਾਮ) ਦੇ ਘਰ ’ਚ ਸੀ। ਪਤਾ ਲਗਾਉਣ ’ਤੇ ਪਤਾ ਲੱਗਾ ਕਿ ਗੁਰਲਾਲ ਸਿੰਘ ਦਾ ਇਕ ਰਿਸ਼ਤੇਦਾਰ ਨੌਜਵਾਨ ਸੰਨੀ ਉਸਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ। ਪੁਲਸ ਵੱਲੋਂ ਲੜਕੀ ਨੂੰ ਬਰਾਮਦ ਕਰਨ ਲਈ ਅਤੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ’ਚ ਹੋਈ ਖੂਨੀ ਝੜਪ, 1 ਦੀ ਮੌਤ, 9 ਜ਼ਖਮੀ


Anuradha

Content Editor

Related News