ਪਰਾਲੀ ਨੂੰ ਅੱਗ ਲਾਉਣ ''ਤੇ 10 ਕਿਸਾਨਾਂ ਖਿਲਾਫ ਮਾਮਲਾ ਦਰਜ

11/30/2019 7:07:05 PM

ਮੋਗਾ, (ਆਜ਼ਾਦ)— ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵਲੋਂ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ 'ਤੇ ਲਾਈ ਗਈ ਪਾਬੰਦੀ ਦੇ ਬਾਵਜੂਦ ਜ਼ਿਲ੍ਹੇ ਦੇ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ ਹੈ। ਮੋਗਾ ਪੁਲਸ ਨੇ ਸੈਂਕੜੇ ਕਿਸਾਨਾਂ ਖਿਲਾਫ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ 'ਤੇ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਸਦਰ ਮੋਗਾ ਦੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ 10 ਕਿਸਾਨਾਂ ਸੁਖਦੇਵ ਸਿੰਘ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਸਵਰਨ ਸਿੰਘ, ਹਰਬੰਸ ਸਿੰਘ ਨਿਵਾਸੀ ਕੋਰੇਵਾਲਾ ਕਲਾਂ, ਤੇਜ ਸਿੰਘ ਨਿਵਾਸੀ ਪਿੰਡ ਮੰਗੇਵਾਲਾ, ਗੁਰਚਰਨ ਸਿੰਘ, ਹਰਬੰਸ ਲਾਲ ਨਿਵਾਸੀ ਪਿੰਡ ਕਾਲੀਏ ਵਾਲਾ, ਅਜਮੇਰ ਸਿੰਘ, ਰਜਿੰਦਰ ਸਿੰਘ ਨਿਵਾਸੀ ਪਿੰਡ ਸੋਸਣ ਖਿਲਾਫ ਪਰਾਲੀ ਨੂੰ ਅੱਗ ਲਾਉਣ 'ਤੇ ਥਾਣਾ ਸਦਰ ਮੋਗਾ 'ਚ ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਕਥਿਤ ਦੋਸ਼ੀ ਕਿਸਾਨ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।
m


KamalJeet Singh

Content Editor

Related News