ਕੁੱਟਮਾਰ ਕਰਨ ਦੇ ਦੋਸ਼ ਹੇਠ ਔਰਤ ਸਣੇ 17 ਖ਼ਿਲਾਫ਼ ਕੇਸ ਦਰਜ

Saturday, Nov 16, 2024 - 05:56 PM (IST)

ਕੁੱਟਮਾਰ ਕਰਨ ਦੇ ਦੋਸ਼ ਹੇਠ ਔਰਤ ਸਣੇ 17 ਖ਼ਿਲਾਫ਼ ਕੇਸ ਦਰਜ

ਫਾਜ਼ਿਲਕਾ(ਨਾਗਪਾਲ, ਲੀਲਾਧਰ)–ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਦੀ ਕੁੱਟਮਾਰ ਕਰਨ ਵਾਲੇ ਦਰਜਨ ਭਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਰਵਿੰਦਰ ਕੁਮਾਰ ਵਾਸੀ ਜੱਟ ਵਾਲੀ ਉਰਫ ਰਾਮ ਨਗਰ ਨੇ ਦੱਸਿਆ ਕਿ 14 ਨਵੰਬਰ ਨੂੰ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਚਰਨਜੀਤ ਕੌਰ, ਰਾਮ ਚੰਦ, ਕਰਨ ਕੁਮਾਰ, ਸੁਰਿੰਦਰ ਕੁਮਾਰ, ਸੰਦੀਪ ਕੁਮਾਰ, ਸੰਜੀਵ ਕੁਮਾਰ, ਜਸਵਿੰਦਰ ਕੁਮਾਰ, ਸੁਰਿੰਦਰਪਾਲ ਕੁਮਾਰ, ਅਸ਼ੋਕ ਕੁਮਾਰ ਅਤੇ 3/4 ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ। ਜਿਸ ’ਤੇ ਪੁਲਸ ਨੇ ਬਿਆਨ ਦੇ ਆਧਾਰ ’ਤੇ ਉਪਰੋਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ-  ਪ੍ਰੇਮੀ ਨਾਲ ਗੱਡੀ 'ਚ ਸਵਾਰ ਔਰਤ ਨਾਲ ਉਹ ਹੋਇਆ ਜੋ ਸੋਚਿਆ ਵੀ ਨਾ ਸੀ

ਇਸੇ ਤਰ੍ਹਾਂ ਉ-ਮੰਡਲ ਅਧੀਨ ਆਉਂਦੇ ਥਾਣਾ ਅਰਨੀਵਾਲਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਹਰਪ੍ਰੀਤ ਸਿੰਘ ਵਾਸੀ ਪਿੰਡ ਕੰਧਵਾਲਾ ਹਾਜ਼ਰ ਖਾਂ ਨੇ ਦੱਸਿਆ ਕਿ 14 ਨਵੰਬਰ ਨੂੰ ਜਦੋਂ ਉਹ ਆਪਣੇ ਖੇਤ ਤੋਂ ਕੰਮ ਕਰ ਕੇ ਆਪਣੀ ਇਲੈਕਟ੍ਰੋਨਿਕ ਸਕੂਟਰੀ ’ਤੇ ਆਪਣੇ ਘਰ ਆ ਰਿਹਾ ਸੀ ਤਾਂ ਜਦੋਂ ਉਹ ਪਿੰਡ ਦੇ ਪੰਚਾਇਤ ਘਰ ਕੋਲ ਪੁੱਜਾ ਤਾਂ ਉਥੇ ਦੀਪਿੰਦਰ ਸਿੰਘ ਅਤੇ 3/4 ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੀ ਸਕੂਟਰੀ ਦੀ ਭੰਨ-ਤੋੜ ਕੀਤੀ। ਜਿਸ ’ਤੇ ਪੁਲਸ ਨੇ ਉਪਰੋਕਤ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਧੁੰਦ ਕਾਰਨ ਵੱਡਾ ਹਾਦਸਾ, ਬੱਸ ਤੇ ਟਰੈਕਟਰ ਦੀ ਟੱਕਰ 'ਚ ਇਕ ਦੀ ਮੌਤ ਤੇ ਕਈ ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News