ਪਰਾਲੀ ਨੂੰ ਅੱਗ ਲਾਉਣ ਵਾਲੇ 23 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ
Friday, Nov 22, 2024 - 06:04 PM (IST)
ਗੁਰੂਹਰਸਹਾਏ (ਸਿਕਰੀ, ਮਨਜੀਤ, ਸੁਨੀਲ ਵਿੱਕੀ)–ਵੱਖ-ਵੱਖ ਖੇਤਰਾਂ ਵਿਚ ਪਰਾਲੀ ਸਾੜਨ ਦੇ ਮਾਮਲੇ ’ਚ ਥਾਣਾ ਲੱਖੋਕੇ ਬਹਿਰਾਮ ਅਤੇ ਥਾਣਾ ਗੁਰੂਹਰਸਹਾਏ ਨੇ 18 ਅਣਪਛਾਤੇ ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ 223 ਬੀ. ਐੱਨ. ਐੱਸ. ਤਹਿਤ ਕੀਤੀ ਗਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗਸ਼ਤ ਦੌਰਾਨ ਮੁਖਬਰਾਂ ਤੋਂ ਮਿਲੀ ਜਾਣਕਾਰੀ ਦੇ ਅਧਾਰ ’ਤੇ ਇਹ ਸਪੱਸ਼ਟ ਹੋਇਆ ਕਿ ਪਿੰਡ ਅਲਫੂ ਕੇ, ਕੋਹਰ ਸਿੰਘ ਵਾਲਾ, ਆਤੂ ਵਾਲਾ, ਲੱਖੋਕੇ ਬਹਿਰਾਮ, ਚੱਕ ਮੇਘਾ ਵੀਰਾਨ, ਗੁਲਾਮ ਪੱਤਰਾ, ਕਿਲੀ, ਬਹਾਦਰ ਕੇ, ਛਾਂਗਾ ਮਹਾਤਮ, ਸ਼ਰੀਹ ਵਾਲਾ ਰੋਡ, ਕੁਟੀ, ਮੰਡੀਵਾਲ, ਬੂਲਾ ਮਹਾਤਮ ਅਤੇ ਮਹੰਤਾਂ ਵਾਲਾ ’ਚ ਪਰਾਲੀ ਨੂੰ ਅੱਗ ਲਾਈ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ
ਇਹ ਮਾਮਲਾ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਟੇਟ ਸਰਕਾਰ ਦੇ ਨਿਰਦੇਸ਼ਾਂ ਦੀ ਸਿੱਧੀ ਉਲੰਘਣਾ ਹੈ। ਅਣਪਛਾਤੇ ਕਿਸਾਨਾਂ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਪਰਾਲੀ ਸਾੜਨ ਕਾਰਨ ਹਵਾ ਪ੍ਰਦੂਸ਼ਣ ਦਾ ਮੱਦਾ ਗੰਭੀਰ ਰੂਪ ਧਾਰ ਲੈਂਦਾ ਹੈ, ਜਿਸ ਨਾਲ ਲੋਕਾਂ ਦੀ ਸਿਹਤ ’ਤੇ ਗੰਭੀਰ ਪ੍ਰਭਾਵ ਪੈਂਦਾ ਹੈ। ਸਰਕਾਰ ਵੱਲੋਂ ਕਾਨੂੰਨੀ ਕਾਰਵਾਈ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਹੂਲਤਾਂ ਅਤੇ ਉਪਕਰਣ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਸਥਾਨਕ ਲੋਕਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਵਾਤਾਵਰਣ ਦੀ ਸੁਰੱਖਿਆ ਲਈ ਪਰਾਲੀ ਨੂੰ ਅੱਗ ਲਾਉਣ ਦੀ ਪ੍ਰਥਾ ਛੱਡੀ ਜਾਵੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਲਿਆ ਜਾਵੇ।
ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8