ਔਰਤ ਦੀ ਕੁੱਟਮਾਰ ਕਰਨ ’ਤੇ 4 ਲੋਕਾਂ ਖਿਲਾਫ ਮਾਮਲਾ ਦਰਜ

Saturday, May 16, 2026 - 04:50 PM (IST)

ਔਰਤ ਦੀ ਕੁੱਟਮਾਰ ਕਰਨ ’ਤੇ 4 ਲੋਕਾਂ ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ (ਕੁਮਾਰ, ਪਰਮਜੀਤ)– ਕਥਿਤ ਤੌਰ ’ਤੇ ਇਕ ਔਰਤ ਦੀ ਕੁੱਟਮਾਰ ਕਰਨ ਅਤੇ ਉਸ ਦੇ ਕੱਪੜੇ ਪਾੜ ਕੇ ਬੇਇੱਜ਼ਤ ਕਰਨ ਦੇ ਦੋਸ਼ ਹੇਠ ਥਾਣਾ ਮੱਲਾਂਵਾਲਾ ਦੀ ਪੁਲਸ ਨੇ 4 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਦਰਸ਼ਨ ਲਾਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਮਨਜੀਤ ਕੌਰ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਅਤੇ ਬਿਆਨਾਂ ’ਚ ਦੱਸਿਆ ਹੈ ਕਿ ਜਗਦੇਵ ਸਿੰਘ, ਹਰਦੇਵ ਸਿੰਘ, ਮਨਦੀਪ ਸਿੰਘ ਅਤੇ ਰਾਣੀ ਪਤਨੀ ਹਰਦੇਵ ਨੇ ਕਥਿਤ ਤੌਰ ’ਤੇ ਉਸ ਦੀ ਕੁੱਟਮਾਰ ਕੀਤੀ, ਉਸ ਦੇ ਕੱਪੜੇ ਪਾੜ ਦਿੱਤੇ ਅਤੇ ਉਸ ਨੂੰ ਬੇਇੱਜ਼ਤ ਕੀਤਾ। ਏ. ਐੱਸ. ਆਈ. ਦਰਸ਼ਨ ਲਾਲ ਨੇ ਦੱਸਿਆ ਕਿ ਨਾਮਜ਼ਦ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News