ਇੰਸਟਾਗ੍ਰਾਮ ''ਤੇ ਵੀਡੀਓ ਵਾਇਰਲ ਕਰਨ ਦੇ ਦੋਸ਼ ''ਚ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ
Sunday, Jan 11, 2026 - 05:03 PM (IST)
ਫਿਰੋਜ਼ਪੁਰ (ਕੁਮਾਰ)- ਇੰਸਟਾਗ੍ਰਾਮ 'ਤੇ ਵੀਡੀਓ ਵਾਇਰਲ ਕਰਨ ਦੇ ਦੋਸ਼ ਵਿੱਚ ਥਾਣਾ ਆਰਿਫਕੇ ਦੀ ਪੁਲਸ ਨੇ 2 ਅਣਪਛਾਤੇ ਵਿਅਕਤੀਆਂ ਸਮੇਤ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੁਝ ਨੌਜਵਾਨਾਂ ਵੱਲੋਂ ਇੰਸਟਾਗ੍ਰਾਮ 'ਤੇ ਇਕ ਵੀਡੀਓ ਵਾਇਰਲ ਕੀਤੀ ਗਈ ਸੀ ਅਤੇ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਇਹ ਵੀਡੀਓ ਬੇਅੰਤ ਸਿੰਘ, ਜੱਗਾ ਸਿੰਘ, ਤੇਜਵੀਰ ਸਿੰਘ ਅਤੇ 2 ਹੋਰ ਅਣਪਛਾਤੇ ਵਿਅਕਤੀਆਂ ਵੱਲੋਂ ਇੰਸਟਾਗ੍ਰਾਮ ਐਪ ਦੇ ਆਈ. ਡੀ. ਪੇਜ 'ਤੇ ਵਾਇਰਲ ਕੀਤੀ ਗਈ ਸੀ। ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵੱਡਾ ਡਾਕਾ! ਰਾਤੋਂ-ਰਾਤ ਖਾਲੀ ਕਰ ਦਿੱਤੀ ਸੁਨਿਆਰੇ ਦੀ ਪੂਰੀ ਦੁਕਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
