ਕਾਰ ਦੀ ਭੰਨਤੋੜ ਕਰਨ ਤੇ ਹਵਾਈ ਫਾਇਰ ਕਰਨ ''ਤੇ 7 ਖ਼ਿਲਾਫ਼ ਮਾਮਲਾ ਦਰਜ
Sunday, Aug 04, 2024 - 06:43 PM (IST)
ਜੀਰਾ (ਗੁਰਮੇਲ ਸੇਖਵਾਂ)-ਫਿਰੋਜ਼ਪੁਰ ਜੀਰਾ ਰੋਡ ’ਤੇ ਇਕ ਵਿਅਕਤੀ ਦੀ ਸਕਾਰਪੀਓ ਗੱਡੀ ਦੀ ਭੰਨਤੋੜ ਕਰਨ ਅਤੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ 7 ਲੋਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਜੀਰਾ ਦੇ ਸਹਾਇਕ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਰਣਜੀਤ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਪਿੰਡ ਮਹੀਆਂ ਵਾਲਾ ਕਲਾਂ ਖ਼ੁਰਦ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਪਤਨੀ ਨਾਲ ਆਪਣੀ ਗੱਡੀ ’ਤੇ ਸਵਾਰ ਹੋ ਕੇ ਆਪਣੀ ਕੁੜੀ ਦੀ ਫਿਰੋਜ਼ਪੁਰ ਰੋਡ ’ਤੇ ਬੁਟੀਕ ਦੀ ਦੁਕਾਨ ’ਤੇ ਗਿਆ ਸੀ, ਜਿੱਥੇ ਦੋਸ਼ੀ ਗੁਲਾਬ ਸਿੰਘ ਉਰਫ਼ ਗੈਰੀ ਪੁੱਤਰ ਬੇਅੰਤ ਸਿੰਘ ਵਾਸੀ ਝਤਰਾ ਅਤੇ 6 ਅਣਪਛਾਤੇ ਵਿਅਕਤੀ ਜੀਪ ’ਚ ਆਏ ਅਤੇ ਦੋਸ਼ੀਆਂ ਨੇ ਉਸ ਦੀ ਗੱਡੀ ਦੀ ਭੰਨਤੋੜ ਕੀਤੀ ਅਤੇ ਦੋਸ਼ੀ ਗੁਲਾਬ ਸਿੰਘ ਨੇ ਆਪਣੇ ਰਿਵਾਲਵਰ ਨਾਲ ਹਵਾਈ ਫਾਇਰ ਕੀਤੇ। ਪੁਲਸ ਵੱਲੋਂ ਦੋਸ਼ੀਆਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।