ਮਕਾਨ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਹੋਟਲ ਸੰਚਾਲਕ ਖ਼ਿਲਾਫ਼ ਮਾਮਲਾ ਦਰਜ

Saturday, Nov 07, 2026 - 07:23 PM (IST)

ਮਕਾਨ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਹੋਟਲ ਸੰਚਾਲਕ ਖ਼ਿਲਾਫ਼ ਮਾਮਲਾ ਦਰਜ

ਮੋਗਾ (ਆਜ਼ਾਦ)-ਪੁਰਾਣੀ ਸਿਟੀ ਪੁਲਸ ਰੋਡ ਦੇ ਰਹਿਣ ਵਾਲੇ ਮੁਕੇਸ਼ ਕੁਮਾਰ ਨੇ ਹੋਟਲ ਫਿਨਲੈਂਡੀਆ ਦੇ ਸੰਚਾਲਕ 'ਤੇ ਉਸ ਦੇ ਮਕਾਨ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾਏ ਹਨ। ਉਸ ਨੇ ਦੱਸਿਆ ਕਿ ਹੋਟਲ ਸੰਚਾਲਕ ਵੱਲੋਂ ਆਪਣੇ ਹੋਟਲ ਦੇ ਅੰਦਰ ਬਣੇ ਪਾਰਕ ਵਿਚ ਬੇਸਮੈਂਟ ਬਣਾਉਣ ਦਾ ਕੰਮ ਕਰਵਾਇਆ ਜਾ ਰਿਹਾ ਸੀ।  ਇਸ ਦੌਰਾਨ ਲਾਪਰਵਾਹੀ ਨਾਲ ਕੰਮ ਕੀਤੇ ਜਾਣ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਉਸ ਦੇ ਨਾਲ ਲੱਗਦੇ ਮਕਾਨ ਦੀਆਂ ਕੰਧਾਂ ਬੁਰੀ ਤਰ੍ਹਾਂ ਤਿੜਕ ਗਈਆਂ ਅਤੇ ਮਕਾਨ ਰਹਿਣ ਦੇ ਯੋਗ ਵੀ ਨਹੀਂ ਰਿਹਾ। ਉਸ ਨੇ ਦੋਸ਼ ਲਗਾਇਆ ਕਿ ਜਦੋਂ ਇਸ ਸਬੰਧੀ ਹੋਟਲ ਸੰਚਾਲਕ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਵੱਲੋਂ ਮਕਾਨ ਨੂੰ ਹੋਏ ਨੁਕਸਾਨ ਦੀ ਨਾ ਤਾਂ ਕੋਈ ਭਰਪਾਈ ਕੀਤੀ ਗਈ ਅਤੇ ਨਾ ਹੀ ਮਕਾਨ ਦੀ ਮੁਰੰਮਤ ਕਰਵਾਈ ਗਈ। 

ਇਹ ਵੀ ਪੜ੍ਹੋ: ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ ਵੱਡੇ ਖ਼ੁਲਾਸੇ

ਇਸ ਤੋਂ ਇਲਾਵਾ ਉਸ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੋਟਲ ਸੰਚਾਲਕ ਸੁਖਦਰਸ਼ਨ ਸਿੰਘ ਗਿੱਲ ਖ਼ਿਲਾਫ਼ ਥਾਣਾ ਸਿਟੀ ਸਾਊਥ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News