ਬਿਨਾਂ ਤਲਾਕ ਦੂਜਾ ਵਿਆਹ ਕਰਾਉਣ ਦੇ ਦੋਸ਼ ਹੇਠ ਪਤੀ, ਸੱਸ ਅਤੇ ਸਹੁਰੇ ਵਿਰੁੱਧ ਮਾਮਲਾ ਦਰਜ

06/15/2020 12:00:52 PM

ਭਵਾਨੀਗੜ੍ਹ(ਕਾਂਸਲ) - ਸਥਾਨਕ ਪੁਲਸ ਨੇ ਇਕ ਔਰਤ ਦੇ ਬਿਆਨਾਂ 'ਤੇ ਉਸ ਨੂੰ ਦਾਜ ਦਹੇਜ ਲਈ ਕਥਿਤ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਦੇ ਪਤੀ ਵੱਲੋਂ ਉਸ ਨੂੰ ਤਲਾਕ ਦਿੱਤੇ ਬਗੈਰ ਹੋਰ ਲੜਕੀ ਨਾਲ ਵਿਆਹ ਕਰਵਾ ਲੈਣ ਦੇ ਦੋਸ਼ ਹੇਠ ਪਤੀ, ਸੱਸ ਅਤੇ ਸਹੁਰੇ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।

ਪ੍ਰਾਪਤ ਜਾਣਕਾਰੀ ਅਨੁਸਾਰ ਸਰਬਜੀਤ ਕੌਰ ਪੁੱਤਰੀ ਬਖਸ਼ੀਸ਼ ਸਿੰਘ ਵਾਸੀ ਪਿੰਡ ਖੱਤਰੀ ਵਾਲਾ ਸਮਾਣਾ ਨੇ ਸਥਾਨਕ ਪੁਲਸ ਨੂੰ ਕੀਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਉਸ ਦਾ ਵਿਆਹ ਰਣਧੀਰ ਸਿੰਘ ਉਰਫ ਗੋਲਡੀ ਪੁੱਤਰ ਅਜੈਬ ਸਿੰਘ ਵਾਸੀ ਬਟੜਿਆਣਾ ਨਾਲ ਹੋਇਆ ਹੋਇਆ ਹੈ ਅਤੇ ਉਸ ਦੇ ਸੋਹਰੇ ਪਰਿਵਾਰ ਵੱਲੋਂ ਕਥਿਤ ਤੌਰ 'ਤੇ ਉਸ ਨੂੰ ਦਾਜ-ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸਿਰਫ ਇੰਨਾ ਹੀ ਨਹੀਂ ਉਸ ਦੇ ਪਤੀ ਨੇ ਉਸ ਨੂੰ ਤਲਾਕ ਦਿੱਤੇ ਬਗੈਰ ਗੈਰ ਕਾਨੂੰਨੀ ਤਰੀਕੇ ਨਾਲ ਪਿੰਡ ਨੂਰਪੁਰਾ ਦੀ ਵਸਨੀਕ ਇਕ ਲੜਕੀ ਨਾਲ ਵਿਆਹ ਕਰਵਾ ਲਿਆ ਹੈ। ਜਿਸ ਦੇ ਅਧਾਰ 'ਤੇ ਪੁਲਸ ਨੇ ਸਰਬਜੀਤ ਕੌਰ ਦੇ ਪਤੀ ਰਣਧੀਰ ਸਿੰਘ, ਸੱਸ ਅੰਗਰੇਜ਼ ਕੌਰ ਅਤੇ ਸੋਹਰੇ ਅਜੈਬ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Harinder Kaur

Content Editor

Related News