ਨਾਜਾਇਜ਼ ਮਾਈਨਿੰਗ ਵਿਰੁੱਧ ਮਾਮਲਾ ਦਰਜ

Saturday, Sep 14, 2024 - 06:59 PM (IST)

ਨਾਜਾਇਜ਼ ਮਾਈਨਿੰਗ ਵਿਰੁੱਧ ਮਾਮਲਾ ਦਰਜ

ਮੋਗਾ (ਆਜ਼ਾਦ)- ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਾਘਾ ਪੁਰਾਣਾ ਪੁਲਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਪਿੰਡ ਕੋਟਲ ਮੇਹਰ ਸਿੰਘ ਵਾਲਾ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਮਾਈਨਿੰਗ ਵਿਭਾਗ ਮੋਗਾ ਦੇ ਇੰਸਪੈਕਟਰ ਅਨੁਭਵ ਸਿੰਘ ਨੇ ਬਾਘਾ ਪੁਰਾਣਾ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਕਿਹਾ ਕਿ ਉਨ੍ਹਾਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਕਈ ਜਗ੍ਹਾ ਜਾ ਕੇ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਪਿੰਡ ਕੋਟਲਾ ਮੇਹਰ ਸਿੰਘ ਵਾਲਾ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਨਾਜਾਇਜ਼ ਮਾਈਨਿੰਗ ਕੀਤੀ ਗਈ ਹੈ, ਜਿਸ ’ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ। ਇਸ ਮਾਮਲੇ ਦੀ ਜਾਂਚ ਹੌਲਦਾਰ ਹਰਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਮਾਲ ਪਟਵਾਰੀ ਕੋਲ ਜਾ ਕੇ ਉਕਤ ਜਗ੍ਹਾ ਦੇ ਮਾਲਕ ਦਾ ਪਤਾ ਕਰਨ ਦਾ ਯਤਨ ਕਰਨਗੇ ਅਤੇ ਉਸ ਨੂੰ ਉਕਤ ਮਾਮਲੇ ਵਿਚ ਕਾਬੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਮੁੜ ਚਰਚਾ 'ਚ ਢਿੱਲੋਂ ਬ੍ਰਦਰਜ਼ ਸੁਸਾਈਡ ਕੇਸ, ਹਾਈਕੋਰਟ ਨੇ ਸਖ਼ਤ ਐਕਸ਼ਨ ਲੈਂਦਿਆਂ SIT ਨੂੰ ਦਿੱਤੇ ਇਹ ਹੁਕਮ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

 


author

shivani attri

Content Editor

Related News