ਜੇਲ੍ਹ ''ਚ ਬੰਦ ਗੈਂਗਸਟਰਾਂ ਨੇ ਅਧਿਕਾਰੀਆਂ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਦਰਜ
Saturday, Oct 29, 2022 - 03:59 PM (IST)

ਫਿਰੋਜ਼ਪੁਰ (ਕੁਮਾਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਹਵਾਲਾਤੀ ਗੈਂਗਸਟਰ ਅਤੇ ਕੈਦੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਕਿ ਜੇਲ੍ਹ ਸਹਾਇਕ ਸੁਪਰਡੈਂਟ ਕਸ਼ਮੀਰ ਚੰਦ ਵੱਲੋਂ ਪੁਲਸ ਨੂੰ ਭੇਜੇ ਪੱਤਰ ’ਚ ਦੱਸਿਆ ਗਿਆ ਕਿ ਹੈੱਡ ਵਾਰਡਰ ਜਸਵੀਰ ਸਿੰਘ ਨੇ ਆ ਕੇ ਦੱਸਿਆ ਕਿ ਕੈਦੀ ਵਿਜੇ ਕੁਮਾਰ ਸਬਜ਼ੀ ਕੰਟੀਨ ਦੇ ਸਾਹਮਣੇ ਹਾਈ ਸਕਿਓਰਿਟੀ ਜ਼ੋਨ ਦੇ ਅੰਦਰ ਲਿਫਾਫਾ ਸੁੱਟਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਫਿਰੋਜ਼ਪੁਰ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਫਾਇਰਿੰਗ 'ਚ ਨੌਜਵਾਨ ਜ਼ਖ਼ਮੀ
ਇਹ ਸੂਚਨਾ ਮਿਲਣ ’ਤੇ ਸਕਿਊਰਟੀ ਜ਼ੋਨ ਦੀ ਤਲਾਸ਼ੀ ਲਈ ਗਈ ਤਾਂ ਉੱਥੇ ਕੋਈ ਵੀ ਵਸਤੂ ਨਹੀਂ ਮਿਲੀ। ਉਸ ਸਮੇਂ ਤਲਾਸ਼ੀ ਦੌਰਾਨ ਗੈਂਗਸਟਰ ਹਵਾਲਾਤੀ ਅਮਿਤ ਕੁਮਾਰ ਵੱਲੋਂ ਕਥਿਤ ਰੂਪ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਤੇਜ ਸਿੰਘ ਅਤੇ ਰਿਸ਼ਵਪਾਲ ਗੋਇਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜਿਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਸੈੱਲਾਂ ਵਿਚ ਬੰਦ ਕੀਤਾ ਗਿਆ ਅਤੇ ਕੈਦੀ ਵਿਜੇ ਕੁਮਾਰ ਤੋਂ ਪੁੱਛਗਿੱਛ ਕਰਨ ’ਤੇ ਉਸ ਨੇ ਦੱਸਿਆ ਕਿ ਉਸ ਨੇ ਤੰਬਾਕੂ ਸੁੱਟਿਆ ਅਤੇ ਨਸ਼ੀਲਾ ਪਾਊਡਰ ਸੁੱਟਿਆ ਹੈ, ਜੋ ਹਵਾਲਾਤੀ ਗੁਰਪ੍ਰੀਤ ਸਿੰਘ ਵੱਲੋਂ ਦਿੱਤਾ ਗਿਆ ਸੀ। ਜੇਲ੍ਹ ਪ੍ਰਸ਼ਾਸਨ ਵੱਲੋਂ ਜਦ ਸਕਿਊਰਟੀ ਜ਼ੋਨ ਵਿਚ ਲੱਗੇ ਕੈਮਰੇ ਦੀ ਸੀ. ਸੀ. ਟੀ. ਵੀ. ਫੁਟੇਜ ਚੈੱਕ ਕੀਤੀ ਗਈ ਤਾਂ ਉੱਥੇ ਗੈਂਗਸਟਰ ਹਲਾਵਤੀ ਪ੍ਰਿੰਸ ਉਰਫ਼ ਮਨੀ ਜੋ ਕਿ ਸੈੱਲ ਬਲਾਕ ਨੰਬਰ 2 ਵਿੱਚ ਡਿੱਗੀ ਹੋਈ ਚੀਜ਼ ਨੂੰ ਚੁੱਕਦਾ ਨਜ਼ਰ ਆ ਰਿਹਾ ਹੈ।
ਸਬ ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਕੈਦੀ ਵਿਜੇ ਕੁਮਾਰ, ਗੈਂਗਸਟਰ ਹਲਾਵਤੀ ਅਮਿਤ ਕੁਮਾਰ ਉਰਫ ਝਾਂਬੀ, ਹਲਾਵਤੀ ਗੁਰਪ੍ਰੀਤ ਸਿੰਘ ਅਤੇ ਗੈਂਗਸਟਰ ਹਲਾਵਤੀ ਪ੍ਰਿੰਸ ਉਰਫ ਮਨੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।