ਫਿਰੋਜ਼ਪੁਰ ਦੇ ਸੇਵਾਮੁਕਤ ਆਈ.ਜੀ ਅਤੇ ਡੀ.ਆਈ.ਜੀ ਖ਼ਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ

05/04/2022 12:31:33 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਜੇਲ੍ਹ ’ਚ ਬੰਦ 241 ਬੰਦੀਆਂ ਤੋਂ ਫੜੇ ਗਏ ਨਸ਼ੀਲੇ ਪਦਾਰਥਾਂ ’ਤੇ ਕੋਈ ਕਾਰਵਾਈ ਨਾ ਕਰਨ ਅਤੇ ਆਪਣੀ ਸਰਕਾਰੀ ਤਾਕਤ ਦੀ ਦੁਰਵਰਤੋਂ ਕਰਦਿਆਂ ਇਨ੍ਹਾਂ ਬੰਦੀਆਂ ਨੂੰ ਛੱਡਣ ਦੇ ਦੋਸ਼ ’ਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸੇਵਾਮੁਕਤ ਆਈ.ਜੀ ਜੇਲ੍ਹ ਲਖਮਿੰਦਰ ਸਿੰਘ ਜਾਖੜ ਅਤੇ ਡੀ.ਆਈ.ਜੀ ਸੁਖਦੇਵ ਸਿੰਘ ਸੱਗੂ ਖ਼ਿਲਾਫ਼ ਆਈ.ਪੀ.ਸੀ, ਐੱਨ.ਡੀ.ਪੀ.ਐੱਸ ਐਕਟ, ਆਬਕਾਰੀ ਐਕਟ ਅਤੇ ਪ੍ਰਿਵੈਂਸ਼ਨ ਆਫ ਕਰੱਪਸ਼ਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ  ਦਰਜ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਤੇ ਉਸਦੇ ਪੁੱਤ ਦੀ ਗੁੰਡਾਗਰਦੀ, ਗਰਭਵਤੀ ਔਰਤ ਸਮੇਤ ਕਈਆਂ ਨੂੰ ਕੀਤਾ ਜ਼ਖਮੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਵਿੰਦਰ ਸਿੰਘ ਵਿਰਕ ਡੀ.ਐੱਸ.ਪੀ ਸਿਟੀ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਜੇਲ੍ਹ ਕਰਮਜੀਤ ਸਿੰਘ ਨੇ ਪੁਲਸ ਨੂੰ ਭੇਜੇ ਪੱਤਰ ਵਿੱਚ ਦੱਸਿਆ ਕਿ ਲਖਮਿੰਦਰ ਸਿੰਘ ਜਾਖੜ ਡੀ.ਆਈ.ਜੀ ਜੇਲ੍ਹ ਅਤੇ ਸੁਖਦੇਵ ਸਿੰਘ ਸੱਗੂ ਡੀ.ਆਈ.ਜੀ ਜੇਲ੍ਹ (ਦੋਵੇਂ ਸੇਵਾ ਮੁਕਤ)  ਕੇਂਦਰੀ ਜੇਲ੍ਹ ਫਿਰੋਜਪੁਰ ਦੇ ਸੁਪਰਡੈਂਟ ਰਹੇ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਬੰਦੀਆਂ ਪਾਸੋਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲੇ ਕੈਪਸੂਲ ਆਦਿ ਮਿਲਣ ਸਬੰਧੀ 241 ਮਾਮਲੇ ਸਾਹਮਣੇ ਆਏ ਹਨ ਅਤੇ ਇਨ੍ਹਾਂ ਅਧਿਕਾਰੀਆਂ ਵੱਲੋਂ ਜਿਨ੍ਹਾਂ ਬੰਦੀਆ ਤੋਂ ਨਸ਼ੀਲੇ ਪਦਾਰਥ ਫੜੇ ਗਏ ਸਨ, ਉਨ੍ਹਾਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਅਤੇ ਆਪਣੀ ਸਰਕਾਰੀ ਤਾਕਤ ਦੀ ਦੁਰਵਰਤੋ ਕਰਦੇ ਹੋਏ ਇਨ੍ਹਾਂ ਬੰਦੀਆਂ ਨੂੰ ਛੱਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ ਦੇ ਪਿੰਡ ਅੱਕੂ ਮਸਤੇ ਕੇ ਦੇ ਸਾਬਕਾ ਸਰਪੰਚ ਦੀ ਘਰ ’ਚੋਂ ਮਿਲੀ ਗਲੀ-ਸੜੀ ਲਾਸ਼, ਫੈਲੀ ਸਨਸਨੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Meenakshi

News Editor

Related News