ਸੀਨੀਅਰ ਵਿਗਿਆਨੀ ਵਿਰੁੱਧ ਮਹਿਲਾ ਸਹਿਯੋਗੀ ਨੂੰ ਪਰੇਸ਼ਾਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ
Thursday, Jun 25, 2026 - 01:03 PM (IST)
ਲੁਧਿਆਣਾ (ਅਨਿਲ)- ਲੁਧਿਆਣਾ ਦੇ ਪੀਏਯੂ ਪੁਲਸ ਸਟੇਸ਼ਨ ਦੀ ਪੁਲਸ ਨੇ ਸੈਂਟਰਲ ਇੰਸਟੀਚਿਊਟ ਆਫ਼ ਪੋਸਟ-ਹਾਰਵੈਸਟ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਇਕ ਸੀਨੀਅਰ ਵਿਗਿਆਨੀ ਵਿਰੁੱਧ ਪਰੇਸ਼ਾਨ ਕਰਨ, ਬਦਨਾਮ ਕਰਨ ਅਤੇ ਧਮਕੀ ਦੇਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮਹਿਲਾ ਸ਼ਿਕਾਇਤਕਰਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਸੰਸਥਾਨ ਦੇ ਇੱਕ ਸੀਨੀਅਰ ਵਿਗਿਆਨੀ ਡਾ. ਯੋਗੇਸ਼ ਕੁਮਾਰ ਸੋਮਵੰਸ਼ੀ ਵਾਰ-ਵਾਰ ਉਸ ਨੂੰ ਅਣਚਾਹੇ ਵਟਸਐਪ ਮੈਸੇਜ ਭੇਜਦਾ ਹੈ, ਜਿਨ੍ਹਾਂ ਵਿੱਚ ਅਸ਼ਲੀਲ ਅਤੇ ਅਪਮਾਨਜਨਕ ਟਿੱਪਣੀਆਂ ਸਨ। ਉਸਨੇ ਕਿਹਾ ਕਿ ਦੋਸ਼ੀ ਨੇ ਉਸਦਾ ਕਰੀਅਰ ਬਰਬਾਦ ਕਰਨ ਦੀ ਧਮਕੀ ਵੀ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
ਮਹਿਲਾ ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਨੇ ਉਸ ਦੀਆਂ ਨਿੱਜੀ ਫੋਟੋਆਂ, ਚੈਟਾਂ ਅਤੇ ਹੋਰ ਨਿੱਜੀ ਜਾਣਕਾਰੀ ਕਈ ਵਿਭਾਗ ਕਰਮਚਾਰੀਆਂ ਸਮੇਤ ਦੂਜਿਆਂ ਨਾਲ ਉਸਦੀ ਇਜਾਜ਼ਤ ਤੋਂ ਬਿਨਾਂ ਸਾਂਝੀਆਂ ਕੀਤੀਆਂ ਸਨ, ਅਤੇ ਉਸਦਾ ਅਕਸ ਖਰਾਬ ਕਰਨ ਲਈ ਬਹੁਤ ਹੱਦ ਪਾਰ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
ਇਸ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਅਤੇ ਜਾਂਚ ਕਰਨ ਤੋਂ ਬਾਅਦ ਦੋਸ਼ੀ ਸੀਨੀਅਰ ਵਿਗਿਆਨੀ ਯੋਗੇਸ਼ ਕੁਮਾਰ ਸੋਮਵੰਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਵਿੱਚ ਅਜੇ ਤੱਕ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲਸ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ: ਮਾਪਿਆਂ ਦੇ ਨੌਜਵਾਨ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
