ਲੇਡੀ ਆਟੋ ਗੈਂਗ ਦੀ ਮੁਖੀ ਖਿਲਾਫ ਮਾਮਲਾ ਦਰਜ
Monday, May 04, 2026 - 06:24 PM (IST)
ਬਠਿੰਡਾ (ਵਰਮਾ)-ਪੁਲਸ ਨੇ ਇਕ ਲੇਡੀ ਆਟੋ ਗੈਂਗ ਦੀ ਮੁਖੀ ਖਿਲਾਫ ਮਾਮਲਾ ਦਰਜ ਕੀਤਾ ਹੈ ਜੋ ਪਿਛਲੇ ਕਈ ਦਿਨਾਂ ਤੋਂ ਲੁੱਟ-ਖੋਹ ਅਤੇ ਹਮਲੇ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀ ਹੈ। ਹਾਲਾਂਕਿ ਉਸ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਆਟੋ ਡਰਾਈਵਰ ਪੂਜਾ ਸ਼ਰਮਾ ਪਤਨੀ ਰਾਕੇਸ਼ ਕੁਮਾਰ ਯਾਤਰੀਆਂ ਨੂੰ ਚੁੱਕਦੀ ਹੈ ਅਤੇ ਫਿਰ ਉਨ੍ਹਾਂ ਨੂੰ ਲੁੱਟਦੀ ਹੈ। ਇਸ ਦੌਰਾਨ ਉਹ ਯਾਤਰੀਆਂ ਨੂੰ ਧਮਕੀਆਂ ਦਿੰਦੀ ਹੈ ਅਤੇ ਕਈ ਵਾਰ ਜਦੋਂ ਯਾਤਰੀ ਵਿਰੋਧ ਕਰਦੇ ਹਨ ਤਾਂ ਉਨ੍ਹਾਂ ’ਤੇ ਛੇੜਛਾੜ ਦਾ ਦੋਸ਼ ਲਾਇਆ ਜਾਂਦਾ ਅਤੇ ਦੂਜਿਆਂ ਦੁਆਰਾ ਉਨ੍ਹਾਂ ਦੀ ਕੁੱਟਮਾਰ ਵੀ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
ਅਜਿਹੀਆਂ ਕਈ ਘਟਨਾਵਾਂ ਤੋਂ ਬਾਅਦ ਕੁਝ ਸਮਾਜਿਕ ਸੰਗਠਨਾਂ ਨੇ ਇਹ ਮੁੱਦਾ ਉਠਾਇਆ। ਮਹਿਲਾ ਨਾਲ ਸਬੰਧਤ ਕੁਝ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਘੁੰਮ ਰਹੀਆਂ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਸਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
