ਧੱਕੇ ਨਾਲ ਪਲਾਟ ’ਤੇ ਕਬਜ਼ਾ ਕਰਨ ਦੇ ਦੋਸ਼ ''ਚ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

Thursday, Jul 11, 2024 - 05:58 PM (IST)

ਧੱਕੇ ਨਾਲ ਪਲਾਟ ’ਤੇ ਕਬਜ਼ਾ ਕਰਨ ਦੇ ਦੋਸ਼ ''ਚ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

ਨਾਭਾ (ਖੁਰਾਣਾ)-ਸਦਰ ਪੁਲਸ ਨੇ ਧੱਕੇ ਨਾਲ ਪਲਾਟ 'ਤੇ ਕਬਜ਼ਾ ਕਰਨ ਦੇ ਦੋਸ਼ ਵਿੱਚ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬਲਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਰਾਜਗਰ੍ਹ ਹਾਲ ਕਰਤਾਰ ਕਾਲੋਨੀ ਨਾਭਾ ਨੇ ਦੱਸਿਆ ਕਿ ਮੈਂ ਇਕ ਪਲਾਟ 4 ਲੱਖ 17 ਹਜ਼ਾਰ ਰੁਪਏ ਵਿੱਚ ਖ਼ਰੀਦ ਕੀਤੀ ਪਰ ਮੁਲਜ਼ਮਾਂ ਨੇ ਮੁੱਦਈ ਖ਼ਿਲਾਫ਼ ਇਕ ਫ਼ਰਜੀ ਕੇਸ ਅਦਾਲਤ ਵਿੱਚ ਦਾਖ਼ਲ ਕਰਵਾ ਕੇ ਗਲਤ ਤੱਥਾਂ ਦੇ ਆਧਾਰ 'ਤੇ ਸਟੇਅ ਲੈ ਲਈ ਸੀ। 

ਮੁਲਜ਼ਮ ਧੱਕੇ ਨਾਲ ਹੀ ਮੁੱਦਈ ਦੇ ਪਲਾਟ ’ਤੇ ਕਬਜ਼ਾ ਕਰਨਾ ਚਾਹੁੰਦੇ ਸਨ, ਜਿਸ ਕਰਕੇ ਮੁਕੱਦਮਾ ਦਰਜ ਪੜਤਾਲ ਤਹਿਤ ਕੇਸ ਰਜਿਸਟਰ ਹੋਇਆ। ਪੁਲਸ ਨੇ ਬਲਜੀਤ ਸਿੰਘ ਦੇ ਬਿਆਨਾਂ 'ਤੇ ਸੁਖਵਿੰਦਰ ਕੌਰ ਅਤੇ ਲਖਬੀਰ ਸਿੰਘ ਵਾਸੀ ਭੜੀ ਪਨੇਚਾ ਥਾਣਾ ਭਾਦਸੋ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮੁਕਦਮਾ ਦਰਜ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਵੈਸ਼ਨੋ ਦੇਵੀ ਤੋਂ ਆ ਰਹੀ ਵੰਦੇ ਭਾਰਤ ਐਕਸਪ੍ਰੈੱਸ 'ਤੇ ਹੋਈ ਪੱਥਰਬਾਜ਼ੀ, ਸਹਿਮੇ ਲੋਕ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News