ਪਤੰਗ ਉਡਾਉਣ ਦੌਰਾਨ ਹਵਾਈ ਫਾਇਰਿੰਗ ਕਰਨ ਵਾਲਿਆਂ ਖਿਲਾਫ਼ ਕੇਸ ਦਰਜ
Tuesday, Jan 13, 2026 - 10:29 PM (IST)
ਲੁਧਿਆਣਾ, (ਅਨਿਲ)- ਜੋਧੇਵਾਲ ਥਾਣਾ ਖੇਤਰ ’ਚ ਲੋਹੜੀ ਤਿਉਹਾਰ ਦੌਰਾਨ ਪਤੰਗ ਉਡਾਉਣ ਦੌਰਾਨ ਹਵਾਈ ਫਾਇਰਿੰਗ ਕਰਨ ਵਾਲੇ 2 ਵਿਅਕਤੀਆਂ ਖਿਲਾਫ਼ ਪੁਲਸ ਨੇ ਕੇਸ ਦਰਜ ਕੀਤਾ ਹੈ।
ਥਾਣਾ ਇੰਚਾਰਜ ਇੰਸ. ਜਸਬੀਰ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਚ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿਚ ਕੁਝ ਲੋਕ ਪਤੰਗ ਉਡਾਉਂਦੇ ਅਤੇ ਹਵਾ ਵਿਚ ਗੋਲੀਆਂ ਚਲਾਉਂਦੇ ਦਿਖਾਈ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਪੁਲਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਮੰਗਤ ਕਾਲੋਨੀ ’ਚ ਲੋਹੜੀ ਤਿਉਹਾਰ ਦੌਰਾਨ ਹਵਾਈ ਫਾਇਰਿੰਗ ਕਰਨ ਵਾਲੇ 2 ਮੁਲਜ਼ਮਾਂ ਖਿਲਾਫ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਲੋਹੜੀ ਤਿਉਹਾਰ ਦੌਰਾਨ ਛੱਤ ’ਤੇ ਖੜ੍ਹੇ ਹੋ ਕੇ ਪਤੰਗ ਉਡਾ ਰਹੇ ਸਨ ਅਤੇ ਹਵਾ ’ਚ ਗੋਲੀਆਂ ਚਲਾ ਰਹੇ ਸਨ।
ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪੁਲਸ ਨੇ ਨਵਜੋਤ ਸਿੰਘ ਅਤੇ ਮਨੀਸ਼ ਕੁਮਾਰ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੁਲਜ਼ਮ ਵਲੋਂ ਹਵਾ ’ਚ ਗੋਲੀ ਚਲਾਉਣ ਲਈ ਵਰਤਿਆ ਗਿਆ ਹਥਿਆਰ ਗੈਰ-ਕਾਨੂੰਨੀ ਹੈ ਜਾਂ ਲਾਇਸੈਂਸੀ, ਇਸ ਬਾਰੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਸਬੰਧੀ ਪੁਲਸ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਕਾਰਵਾਈ ਕਰੇਗੀ। ਉਨ੍ਹਾਂ ਨੂੰ ਦੱਸਿਆ ਗਿਆ ਕਿ ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
