ਜ਼ਮੀਨ ''ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ''ਚ ਤਿੰਨ ਖ਼ਿਲਾਫ਼ ਕੇਸ ਦਰਜ

Sunday, Nov 15, 2026 - 07:30 PM (IST)

ਜ਼ਮੀਨ ''ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ''ਚ ਤਿੰਨ ਖ਼ਿਲਾਫ਼ ਕੇਸ ਦਰਜ

ਪਟਿਆਲਾ (ਬਲਜਿੰਦਰ)-ਥਾਣਾ ਬਖ਼ਸ਼ੀਵਾਲਾ ਦੀ ਪੁਲਸ ਨੇ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ’ਚ ਪਰਮਿੰਦਰ ਸਿੰਘ ਅਤੇ ਕਾਲਾ ਸਿੰਘ ਪੁੱਤਰਾਨ ਚੋਬਰ ਸਿੰਘ ਵਾਸੀ ਪਿੰਡ ਲਚਕਾਣੀ ਸਮੇਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।  ਇਸ ਮਾਮਲੇ 'ਚ ਅਮਰੀਕ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਲਚਕਾਣੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਪਿੰਡ ਲਚਕਾਣੀ ਵਿਖੇ 6 ਬਿੱਘੇ 5 ਬਿਸਵੇ ਜ਼ਮੀਨ ਹੈ, ਜਿਸ ’ਤੇ ਉਹ ਪਿਛਲੇ 40 ਸਾਲਾਂ ਤੋਂ ਖੇਤੀਬਾੜੀ ਕਰ ਰਿਹਾ ਹੈ।

ਇਹ ਵੀ ਪੜ੍ਹੋ: ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਬੀਬੀ ਜਗੀਰ ਕੌਰ! ਘਰ ਵਾਪਸੀ 'ਤੇ ਦਿੱਤਾ ਵੱਡਾ ਬਿਆਨ

ਸ਼ਿਕਾਇਤ ਕਰਤਾ ਮੁਤਾਬਕ ਪਿਛਲੇ ਇਕ ਮਹੀਨੇ ਤੋਂ ਉਕਤ ਵਿਅਕਤੀ ਉਸ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ ਅਤੇ 11 ਨਵੰਬਰ ਨੂੰ ਮੁਲਜ਼ਮ ਧੱਕੇ ਨਾਲ ਜ਼ਮੀਨ 'ਤੇ ਬੁਰਜੀਆਂ ਲਗਾ ਕੇ ਅਤੇ ਖੇਤ ’ਚ ਮਿੱਟੀ ਪਾ ਕੇ ਚਲੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਸ਼ਿਕਾਇਤ ਕਰਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਅਤੇ ਪਰਿਵਾਰ ਨੂੰ ਡਰਾ ਰਹੇ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਬੀ. ਐੱਨ. ਐੱਸ. ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮੌਸਮ ਨੇ ਲਈ ਕਰਵਟ! 4 ਜ਼ਿਲ੍ਹਿਆਂ 'ਚ ਮੀਂਹ ਦੀ ਚਿਤਾਵਨੀ, 19 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News