ਖਾਲਿਸਤਾਨ ਦੇ ਪੋਸਟਰ ਲਗਾਉਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

05/15/2022 9:57:32 PM

ਬੁਢਲਾਡਾ (ਬਾਂਸਲ) : ਸਥਾਨਕ ਸਿਟੀ ਪੁਲਸ ਵੱਲੋਂ ਸਮਾਜ ’ਚ ਤਣਾਅ ਪੈਦਾ ਕਰਨ ਅਤੇ ਸਰਕਾਰੀ ਜਾਇਦਾਦ ਦੀ ਗ਼ਲਤ ਵਰਤੋਂ ਕਰਨ ਵਾਲੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ। ਐੱਸ. ਐੱਚ. ਓ. ਸਿਟੀ ਗੁਰਲਾਲ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਰੇਲਵੇ ਓਵਰਬ੍ਰਿਜ ਅਤੇ ਬਰੇ ਰੋਡ ’ਤੇ ਕੁਝ ਸ਼ਰਾਰਤੀ ਤੱਤਾਂ ਵੱਲੋਂ ਖਾਲਿਸਤਾਨ ਦੇ ਨਾਅਰੇ ਵਾਲੇ ਪੋਸਟਰ ਲਗਾਏ ਗਏ ਸਨ। ਪੁਲਸ ਨੇ ਫੌਰੀ ਹਰਕਤ ’ਚ ਆਉਂਦਿਆਂ ਗਸ਼ਤ ਪਾਰਟੀ ਦੀ ਸਹਾਇਤਾ ਨਾਲ ਥਾਣੇਦਾਰ ਗਰਮੇਲ ਸਿੰਘ ਦੀ ਟੀਮ ਵੱਲੋਂ ਤੁਰੰਤ ਹਟਵਾਏ ਗਏ ਅਤੇ ਅਣਪਛਾਤੇ ਵਿਅਕਤੀਆ ਖ਼ਿਲਾਫ਼ ਧਾਰਾ 505 ਆਈ. ਪੀ. ਸੀ. ਅਤੇ ਪ੍ਰਾਪਰਟੀ ਐਕਟ 1985 ਅਧੀਨ ਸ਼ਰਾਰਤੀ ਤੱਤਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕਣਕ ਦੀ ਬਰਾਮਦ ’ਤੇ ਪਾਬੰਦੀ ਨੂੰ ਲੈ ਕੇ ਸੁੁਖਬੀਰ ਬਾਦਲ ਵੱਲੋਂ ਕੇਂਦਰ ਦੀ ਨਿਖੇਧੀ, ਕਿਸਾਨਾਂ ਲਈ ਕੀਤੀ ਇਹ ਮੰਗ


Manoj

Content Editor

Related News