ਘਰ ਦਾ ਸਾਮਾਨ ਤੇ ਗਹਿਣੇ ਚੋਰੀ ਕਰਕੇ ਵੇਚਣ ਦੇ ਦੋਸ਼ ’ਚ ਪਤੀ ਸਣੇ 4 ਖਿਲਾਫ਼ ਕੇਸ ਦਰਜ
Sunday, May 31, 2026 - 06:39 PM (IST)
ਪਟਿਆਲਾ (ਬਲਜਿੰਦਰ)- ਪਤਨੀ ਦੇ ਘਰ ਦਾ ਸਾਮਾਨ ਅਤੇ ਗਹਿਣੇ ਚੋਰੀ ਕਰਕੇ ਵੇਚਣ ਦੇ ਦੋਸ਼ ’ਚ ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਪਤੀ ਸਮੇਤ ਚਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ’ਚ ਅੰਮ੍ਰਿਤਪਾਲ ਸਿੰਘ ਪੁੱਤਰ ਗਮਦੂਰ ਸਿੰਘ, ਗਮਦੂਰ ਸਿੰਘ, ਹਰਜਿੰਦਰ ਕੌਰ ਪਤਨੀ ਗਮਦੂਰ ਸਿੰਘ, ਸੰਦੀਪ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਪਿੰਡ ਚਰਨਾਥਲ ਕਲਾਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਸ਼ਾਮਲ ਹਨ। ਇਸ ਮਾਮਲੇ ’ਚ ਬਰਿੰਦਰਪਾਲ ਸਿੰਘ ਵਾਸੀ ਡੀਲਵਾਲ ਕਲੋਨੀ ਪਿੰਡ ਡੀਲਵਾਲ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਲੜਕੀ ਸਿਮਰਨਜੀਤ ਕੌਰ ਦਾ ਵਿਆਹ ਅੰਮ੍ਰਿਤਪਾਲ ਸਿੰਘ ਨਾਲ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਕਤ ਵਿਅਕਤੀਆਂ ਨੇ ਉਸ ਦੀ ਲੜਕੀ ਨੂੰ ਹੋਰ ਦਾਜ ਲਈ ਤੰਗ ਪ੍ਰੇਸ਼ਾਨ ਕੀਤਾ।
ਇਹ ਵੀ ਪੜ੍ਹੋ: ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
ਸ਼ਿਕਾਇਤਕਰਤਾ ਦੀ ਲੜਕੀ ਦੀ ਨਨਾਣ ਸੰਦੀਪ ਕੌਰ ਵਿਦੇਸ਼ ’ਚ ਰਹਿੰਦੀ ਹੋਈ ਵੀ ਆਪਣੇ ਮਾਤਾ ਪਿਤਾ ਨੂੰ ਸ਼ਿਕਾਇਤਕਰਤਾ ਦੀ ਲੜਕੀ ਦੇ ਪਤੀ ਦਾਜ ਦਹੇਜ਼ ਲਿਆਉਣ ਲਈ ਉਕਸਾਉਂਦੀ ਰਹਿੰਦੀ ਸੀ। ਇਸ ਤੋਂ ਬਾਅਦ ਸ਼ਿਕਾਇਤਕਰਤਾ ਦੀ ਲੜਕੀ ਵੀ ਕੈਨੇਡਾ ਚਲੀ ਗਈ ਅਤੇ ਉਕਤ ਵਿਅਕਤੀਆਂ ਨੇ ਉਸ ਦੇ ਸਾਰੇ ਸੋਨੇ ਦੇ ਗਹਿਣੇ ਆਪਣੇ ਕੋਲ ਰੱਖ ਲਏ। ਅੰਮ੍ਰਿਤਪਾਲ ਸਿੰਘ ਵੀ ਸਿਮਰਨਜੀਤ ਕੌਰ ਨਾਲ 30 ਜੁਲਾਈ 2024 ਨੂੰ ਕੈਨੇਡਾ ਚਲਾ ਗਿਆ ਅਤੇ 3 ਅਗਸਤ 2025 ਨੂੰ ਸਿਮਰਨਜੀਤ ਕੌਰ ਆਪਣੇ ਭਰਾ ਦੇ ਕੋਲ ਨਿਊਜ਼ੀਲੈਂਡ ਚਲੀ ਗਈ ਤਾਂ ਜਦੋਂ ਵਾਪਸ ਆਈ ਤਾਂ ਉਸ ਨੂੰ ਪਤਾ ਲੱਗਿਆ ਕਿ ਅੰਮ੍ਰਿਤਪਾਲ ਸਿੰਘ ਉਸ ਦੇ ਘਰ ਦੇ ਸਾਮਾਨ ਅਤੇ ਗਹਿਣੇ ਆਦਿ ਚੋਰੀ ਕਰਕੇ ਵੇਚ ਦਿੱਤੇ ਹਨ। ਪੁਲਸ ਨੇ ਪੜਤਾਲ ਤੋਂ ਬਾਅਦ ਉਕਤ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
