ਖੇਤਾਂ ’ਚੋਂ ਬਿਜਲੀ ਮੋਟਰਾਂ ਅਤੇ ਟਰਾਂਸਫਾਰਮਰ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ

Saturday, Mar 07, 2026 - 05:47 PM (IST)

ਖੇਤਾਂ ’ਚੋਂ ਬਿਜਲੀ ਮੋਟਰਾਂ ਅਤੇ ਟਰਾਂਸਫਾਰਮਰ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ

ਫਰੀਦਕੋਟ (ਰਾਜਨ)-ਥਾਣਾ ਸਦਰ ਫਰੀਦਕੋਟ ਦੇ ਅਧੀਨ ਪੈਂਦੀ ਪੁਲਸ ਚੌਕੀ ਗੋਲੇਵਾਲਾ ਦੀ ਪੁਲਸ ਵੱਲੋਂ ਖੇਤਾਂ ’ਚੋਂ ਬਿਜਲੀ ਮੋਟਰਾਂ ਅਤੇ ਟਰਾਂਸਫਾਰਮਰ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਸਮੇਤ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੌਕੀ ਗੋਲੇਵਾਲਾ ਦੇ ਇੰਚਾਰਜ ਐੱਸ. ਆਈ. ਚਮਕੌਰ ਸਿੰਘ ਸਮੇਤ ਪੁਲਸ ਪਾਰਟੀ ਵੱਲੋਂ ਪਿੰਡ ਝਾੜੀਵਾਲਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਮੁਖਬਰ ਖਾਸ ਵੱਲੋਂ ਸੂਚਨਾ ਮਿਲੀ ਕਿ ਗਰੀਬ ਸਿੰਘ ਵਾਸੀ ਪਿੰਡ ਘੁੱਗਿਆਣਾ ਆਪਣੇ ਸਾਥੀਆਂ ਨਾਲ ਮਿਲ ਕੇ ਖੇਤਾਂ ਵਿਚ ਲੱਗੀਆਂ ਬਿਜਲੀ ਮੋਟਰਾਂ ਅਤੇ ਟਰਾਂਸਫਾਰਮਰ ਚੋਰੀ ਕਰ ਕੇ ਵੇਚਦਾ ਹੈ ਅਤੇ ਇਸ ਸਬੰਧੀ ਪਹਿਲਾਂ ਵੀ ਉਸ ਦੇ ਖ਼ਿਲਾਫ ਕੇਸ ਦਰਜ ਹੋ ਚੁੱਕੇ ਹਨ।

ਸੂਚਨਾ ਅਨੁਸਾਰ ਦੱਸਿਆ ਗਿਆ ਕਿ ਉਕਤ ਵਿਅਕਤੀ ਆਪਣੇ 4-5 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਪਿੰਡ ਬੇਗੂਵਾਲਾ, ਘੁੱਗਿਆਣਾ ਆਦਿ ਪਿੰਡਾਂ ਦੇ ਖੇਤਾਂ ’ਚੋਂ ਬਿਜਲੀ ਮੋਟਰਾਂ ਅਤੇ ਟਰਾਂਸਫਾਰਮਰ ਚੋਰੀ ਕਰਨ ਦੀ ਨੀਅਤ ਨਾਲ ਘੁੰਮ ਰਿਹਾ ਸੀ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਵੱਲੋਂ ਗਰੀਬ ਸਿੰਘ ਅਤੇ ਉਸ ਦੇ 4-5 ਅਣਪਛਾਤੇ ਸਾਥੀਆਂ ਖ਼ਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।


author

Shivani Bassan

Content Editor

Related News